ਕਿਹਾ, ਕਈ ਅਧਿਕਾਰੀ ਵੀ ਲੀਡਰਾਂ ਨਾਲ ਮਿਲੇ ਹੋਏ ਹਨ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਿਸੋਦੀਆ ਦੀ ਅਗਵਾਈ ਹੇਠ ਪਾਰਟੀ ਦਾ ਵਫਦ ਇਸ ਮਾਮਲੇ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਮਿਲਿਆ। ਵਫਦ ਨੇ ਚੋਣ ਕਮਿਸ਼ਨਰ ਨੂੰ ਦੱਸਿਆ ਕਿ ਸਟਰੌਂਗ ਰੂਮਾਂ ਵਿੱਚ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਵਫਦ ਨੇ ਚੋਣ ਕਮਿਸ਼ਨ ਨੂੰ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਣ ਜਾ ਰਹੀ ਹੈ। ਇਸ ਲਈ ਵਿਰੋਧੀ ਧਿਰਾਂ ਮਸ਼ੀਨਾਂ ਨਾਲ ਛੇੜਛਾੜ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਿਸੋਦੀਆ ਨੇ ਕਿਹਾ ਕਿ ਹੁਣ ਤੱਕ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਕਈ ਅਧਿਕਾਰੀ ਵੀ ਲੀਡਰਾਂ ਨਾਲ ਮਿਲੇ ਹੋਏ ਹਨ। ਆਮ ਆਦਮੀ ਪਾਰਟੀ ਨੇ ਪਟਿਆਲਾ ਵਿੱਚ ਵੋਟਿੰਗ ਮਸ਼ੀਨਾਂ ਸਿਫਟ ਕਰਨ ਦੀ ਘਟਨਾ ਵੀ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦੀ। ਉਨ੍ਹਾਂ ਕਿਹਾ ਕਿ ਨਤੀਜੇ 11 ਮਾਰਚ ਨੂੰ ਆਉਣੇ ਹਨ। ਉਸ ਵੇਲੇ ਤੱਕ ਮਸ਼ੀਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।