2.1 C
Toronto
Friday, November 14, 2025
spot_img
HomeਕੈਨੇਡਾFrontਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ...

ਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ ਦੀ ਮੰਗ


ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਭਾਰਤ-ਚੀਨ ਸਬੰਧਾਂ ਬਾਰੇ ਸੰਸਦ ਵਿੱਚ ਦਿੱਤੇ ਗਏ ਬਿਆਨ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਅੱਜ ਮੰਗ ਕੀਤੀ ਕਿ ਸੰਸਦ ਨੂੰ ਦੋਵੇਂ ਦੇਸ਼ਾਂ ਵਿਚਾਲੇ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਚਰਚਾ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਅਪਰੈਲ 2020 ਤੋਂ ਪਹਿਲਾਂ ਦੀ ‘ਪੁਰਾਣੀ ਆਮ ਸਥਿਤੀ’ ਦੀ ਜਗ੍ਹਾ ‘ਨਵੀਂ ਆਮ ਸਥਿਤੀ’ ਉੱਤੇ ਸਹਿਮਤ ਹੋ ਗਈ ਹੈ। ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ ਇੰਚਾਰਜ) ਜੈਰਾਮ ਰਮੇਸ਼ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ ’ਤੇ ਸੰਸਦ ਵਿੱਚ ਚਰਚਾ ਰਣਨੀਤਕ ਤੇ ਆਰਥਿਕ ਨੀਤੀ ਦੋਹਾਂ ’ਤੇ ਕੇਂਦਰਿਤ ਹੋਣੀ ਚਾਹੀਦੀ ਹੈ, ਖਾਸ ਕਰ ਕੇ, ਇਸ ਵਾਸਤੇ ਕਿਉਂਕਿ ਚੀਨ ’ਤੇ ਦੇਸ਼ ਦੀ ਨਿਰਭਰਤਾ ਆਰਥਿਕ ਤੌਰ ’ਤੇ ਵਧ ਗਈ ਹੈ, ਜਦਕਿ ਉਸ ਨੇ ਚਾਰ ਸਾਲ ਪਹਿਲਾਂ ਸਾਡੀਆਂ ਸਰਹੱਦਾਂ ’ਤੇ ਸਟੇਟਸ ਕੋਅ ਨੂੰ ਇਕਪਾਸੜ ਤੌਰ ’ਤੇ ਬਦਲ ਦਿੱਤਾ ਸੀ। ਰਮੇਸ਼ ਨੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਨੇ ਸੰਸਦ ਦੇ ਦੋਵੇਂ ਸਦਨਾਂ ਵਿੱਚ ‘ਚੀਨ ਨਾਲ ਭਾਰਤ ਦੇ ਸਬੰਧਾਂ ਵਿੱਚ ਹਾਲ ਦੇ ਘਟਨਾਕ੍ਰਮ’ ਸਿਰਲੇਖ ਨਾਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਹਾਲ ’ਚ ਆਪਣੇ ਵੱਲੋਂ ਦਿੱਤੇ ਗਏ ਬਿਆਨ ਦਾ ਅਧਿਐਨ ਕੀਤਾ ਹੈ।

RELATED ARTICLES
POPULAR POSTS