ਕਿਹਾ : ਸ਼ੋ੍ਰਮਣੀ ਅਕਾਲੀ ਨੂੰ ਸੁਖਬੀਰ ਸਿੰਘ ਬਾਦਲ ਹੀ ਚਲਾ ਸਕਦੇ ਨੇ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵੱਲੋਂ ਲਗਾਈ ਗਈ ਸੇਵਾ ਪੂਰੀ ਕਰਨ ਲਈ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੋਹਣ ਸਿੰਘ ਠੰਡਲ ਨੇ ਜੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਠੰਡਲ ਨੇ ਕਿਹਾ ਕਿ ਕੁਝ ਆਗੂਆਂ ਵੱਲੋਂ ਜਾਣਬੁਝ ਕੇ ਸਾਰਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਸਿੱਖ ਆਗੂ ਅਕਾਲ ਤਖ਼ਤ ਦੇ ਹੁਕਮ ਅਨੁਸਾਰ ਆਪਸੀ ਵਖਰੇਵੇਂ ਭੁਲਾ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਵਿਧਾਨ ਅਨੁਸਾਰ ਜੇਕਰ ਸੁਖਬੀਰ ਬਾਦਲ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਹ ਸਾਰਿਆਂ ਨੂੰ ਮਨਜ਼ੂਰ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਸੁਖਬੀਰ ਸਿੰਘ ਬਾਦਲ ਤੋਂ ਬਿਨਾਂ ਹੋਰ ਕੋਈ ਆਗੂ ਅਕਾਲੀ ਦਲ ਨੂੰ ਨਹੀਂ ਚਲਾ ਸਕਦਾ ਹੈ। ਠੰਡਲ ਨੇ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਸਬੰਧੀ ਜਾਂ ਸੂਬੇ ਦੇ ਵਡੇਰੇ ਹਿੱਤਾਂ ਲਈ ਭਾਜਪਾ ਤੇ ਅਕਾਲੀ ਦਲ ਨੂੰ ਇਕੱਠਾ ਕਰਨ ਬਾਰੇ ਵਿਚਾਰ ਕਰ ਕੇ ਅਗਲੀ ਰਣਨੀਤੀ ਤਿਆਰ ਕਰਨਗੇ। ਠੰਡਲ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਸਮੇਂ ਨਾ ਤਾਂ ਅਕਾਲੀ ਦਲ ਤੇ ਨਾ ਹੀ ਭਾਜਪਾ ਇਕੱਲੀ ਸਰਕਾਰ ਬਣਾ ਸਕਦੀ ਹੈ ਇਸ ਲਈ ਦੋਵੇਂ ਪਾਰਟੀਆਂ ਨੂੰ ਇਕੱਠੇ ਹੋ ਕੇ ਲੜਾਈ ਲੜਨੀ ਚਾਹੀਦੀ ਹੈ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …