Breaking News
Home / ਭਾਰਤ / ਕੇਂਦਰ ਸਰਕਾਰ ਨੇ ਕੇਜਰੀਵਾਲ ਦੇ ਸਾਬਕਾ ਪ੍ਰਧਾਨ ਸਕੱਤਰ ‘ਤੇ ਕੇਸ ਚਲਾਉਣ ਦੀ ਦਿੱਤੀ ਮਨਜੂਰੀ

ਕੇਂਦਰ ਸਰਕਾਰ ਨੇ ਕੇਜਰੀਵਾਲ ਦੇ ਸਾਬਕਾ ਪ੍ਰਧਾਨ ਸਕੱਤਰ ‘ਤੇ ਕੇਸ ਚਲਾਉਣ ਦੀ ਦਿੱਤੀ ਮਨਜੂਰੀ

ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਪ੍ਰਧਾਨ ਸਕੱਤਰ ਰਾਜਿੰਦਰ ਕੁਮਾਰ ‘ਤੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਕੇਸ ਚਲਾਉਣ ਲਈ ਸੀਬੀਆਈ ਨੂੰ ਮਨਜੂਰੀ ਦੇ ਦਿੱਤੀ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਸੀਬੀਆਈ ਜਾਂਚ ਦਾ ਸਾਹਮਣਾ ਕਰ ਰਹੇ ਰਾਜਿੰਦਰ ਕੁਮਾਰ ਦੀ ਬੀ.ਆਰ.ਐਸ. ਦੀ ਅਰਜ਼ੀ ਨੂੰ ਵੀ ਗ੍ਰਹਿ ਮੰਤਰਾਲੇ ਨੇ ਖਾਰਜ ਕਰ ਦਿੱਤਾ ਹੈ। ਸਾਲ 1989 ਬੈਚ ਦੇ ਯੂਟੀ ਕੇਡਰ ਦੇ ਆਈਏਐਸ ਅਧਿਕਾਰੀ ਰਾਜਿੰਦਰ ਕੁਮਾਰ, ਕੇਜਰੀਵਾਲ ਦੇ ਦਫਤਰ ਦੇ ਉਪ ਸਕੱਤਰ ਤਰੁਣ ਸ਼ਰਮਾ, ਰਾਜਿੰਦਰ ਕੁਮਾਰ ਦੇ ਸਹਿਯੋਗੀ ਅਸ਼ੋਕ ਕੁਮਾਰ ਅਤੇ ਇਕ ਨਿੱਜੀ ਫਰਮ ਦੇ ਮਾਲਕ ਸੰਦੀਪ ਕੁਮਾਰ ਅਤੇ ਦਿਨੇਸ਼ ਕੁਮਾਰ ਗੁਪਤਾ ਨੂੰ ਵੀ ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਸੀਬੀਆਈ ਨੇ ਰਾਜਿੰਦਰ ਕੁਮਾਰ ਅਤੇ ਉਸਦੇ ਸਹਿਯੋਗੀਆਂ ਨੂੰ 4 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ।

Check Also

ਮਹਾਰਾਸ਼ਟਰ ਸਰਕਾਰ ਨੇ ਦੇਸੀ ਗਾਂ ਨੂੰ ਰਾਜ ਮਾਤਾ ਦਾ ਦਰਜਾ ਦਿੱਤਾ

ਅਜਿਹਾ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਮਹਾਰਾਸ਼ਟਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਏਕਨਾਥ …