17.3 C
Toronto
Sunday, August 23, 2026
spot_img
HomeਕੈਨੇਡਾFrontਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ...

ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਚੁੱਕੀ ਸਹੁੰ

ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਚੁੱਕੀ ਸਹੁੰ
ਕਈ ਕਾਂਗਰਸੀ ਆਗੂ ਰਹੇ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਬਰਨਾਲਾ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਅਹੁਦੇ ਵਜੋਂ ਸਹੁੰ ਚੁਕਾਈ ਹੈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਨਵੇਂ ਚੁਣੇ ਵਿਧਾਇਕ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
RELATED ARTICLES
POPULAR POSTS