10.6 C
Toronto
Saturday, October 18, 2025
spot_img
HomeਕੈਨੇਡਾFrontਹਰਮੀਤ ਕੇ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦ

ਹਰਮੀਤ ਕੇ ਢਿੱਲੋਂ ਨੂੰ ਟਰੰਪ ਨੇ ਸਹਾਇਕ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦ

ਚੰਡੀਗੜ੍ਹ ਵਿਚ ਜਨਮੀ ਹੈ ਹਰਮੀਤ ਢਿੱਲੋਂ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਨਵ ਨਿਯੁਕਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਟਰੰਪ ਨੇ ਲਿਖਿਆ ਕਿ ਮੈਂ ਹਰਮੀਤ ਕੇ. ਢਿੱਲੋਂ ਨੂੰ ਅਮਰੀਕੀ ਨਿਆਂ ਵਿਭਾਗ ਵਿੱਚ ਸਿਵਲ ਰਾਈਟਸ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰਕੇ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਆਪਣੇ ਪੂਰੇ ਕੈਰੀਅਰ ਦੌਰਾਨ, ਹਰਮੀਤ ਸਾਡੀਆਂ ਨਾਗਰਿਕ ਆਜ਼ਾਦੀਆਂ ਦੀ ਰੱਖਿਆ ਲਈ ਲਗਾਤਾਰ ਖੜ੍ਹੀ ਰਹੀ ਹੈ। ਟਰੰਪ ਨੇ ਕਿਹਾ ਕਿ ਹਰਮੀਤ ਦੇਸ਼ ਦੇ ਚੋਟੀ ਦੇ ਚੋਣ ਵਕੀਲਾਂ ਵਿੱਚੋਂ ਇੱਕ ਹੈ, ਜੋ ਇਹ ਯਕੀਨੀ ਬਣਾਉਣ ਲਈ ਲੜ ਰਹੀ ਹੈ ਕਿ ਸਾਰੀਆਂ ਅਤੇ ਸਿਰਫ ਕਾਨੂੰਨੀ ਵੋਟਾਂ ਦੀ ਗਿਣਤੀ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ’ਚ ਜਨਮੀ ਹਰਮੀਤ ਢਿੱਲੋਂ ਆਪਣੇ ਮਾਤਾ-ਪਿਤਾ ਨਾਲ ਬਚਪਨ ’ਚ ਹੀ ਅਮਰੀਕਾ ਚਲੀ ਗਈ ਸੀ। 2016 ਵਿੱਚ ਉਹ ਕਲੀਵਲੈਂਡ ਵਿੱਚ  ਸੰਮੇਲਣ ਦੇ ਮੰਚ ’ਤੇ ਪੁੱਜਣ ਵਾਲੀ ਪਹਿਲੀ ਭਾਰਤੀ-ਅਮਰੀਕੀ ਸੀ।
RELATED ARTICLES
POPULAR POSTS