ਕਿਹਾ : 2027 ’ਚ ਸਰਕਾਰ ਬਣਾਉਣ ਲਈ ਅਕਾਲੀ-ਭਾਜਪਾ ਨੂੰ ਹੋਣਾ ਪਵੇਗਾ ਇਕੱਠੇ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਇਕੱਠੇ ਹੋਵਾਂਗੇ ਤਾਂ ਹੀ 2027 ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਇਸ ਦੇ ਲਈ ਸਾਨੂੰ ਭਾਰਤੀ ਜਨਤਾ ਪਾਰਟੀ ਨੂੰ ਵੀ ਨਾਲ ਮਿਲਾਉਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਨੂੰ ਜੋ ਧਾਰਮਿਕ ਸਜਾ ਲਗਾਈ ਗਈ ਹੈ ਅਸੀਂ ਸਾਰੇ ਉਸ ਨੂੰ ਹੁਕਮ ਮੰਨ ਕੇ ਨਿਭਾਅ ਰਹੇ ਹਾਂ। ਇਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਹੋਵੇਗੀ ਅਤੇ ਉਸ ਤੋਂ ਬਾਅਦ ਪਿਛਲੇ ਲੰਬੇ ਸਮੇਂ ਤੋਂ ਚਲਿਆ ਆ ਰਿਹਾ ਵਿਵਾਦ ਖਤਮ ਹੋ ਜਾਵੇਗਾ। ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਸਾਰੇ ਅਕਾਲੀ ਆਗੂਆਂ ਨੂੰ ਇਕੱਠੇ ਹੋਣ ਦਾ ਹੁਕਮ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਅਕਾਲੀ ਆਗੂਆਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਮੁੜ ਤੋਂ ਇਕਜੁੱਟ ਹੋਣ ਦੀ ਗੱਲ ਆਖੀ ਜਾ ਚੁੱਕੀ ਹੈ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …