ਅਕਾਲੀ ਦਲ ਨੇ ਪੰਜ ਨਗਰ ਨਿਗਮਾਂ ਲਈ ਅਬਜਰਵਰ ਕੀਤੇ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਪੰਜ ਨਗਰ ਨਿਗਮਾਂ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ। ਇਸ ਤੋਂ ਬਾਅਦ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਅੰਦਰ ਹਲਚਲ ਪੈਦਾ ਹੋ ਗਈ ਹੈ। 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਸਬੰਧੀ ਐਲਾਨ ਵੀ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ ਅਤੇ ਅਕਾਲੀ ਦਲ ਨੇ ਪੰਜ ਨਿਗਮ ਨਿਗਮਾਂ ਲਈ ਅਬਜਰਵਰ ਵੀ ਨਿਯੁਕਤ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਕਾਰਨ ਸ਼ੋ੍ਰਮਣੀ ਅਕਾਲੀ ਦਲ ਪੰਜਾਬ ਵਿਚ ਹੋਈਆਂ ਚਾਰ ਜ਼ਿਮਨੀ ਚੋਣਾਂ ਨਹੀਂ ਲੜ ਸਕਿਆ ਸੀ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …