ਕਿਹਾ : ਪੰਜਾਬ ਸਰਕਾਰ ਤੁਰੰਤ ਕਰੇ ਕੇਂਦਰ ਸਰਕਾਰ ਨਾਲ ਗੱਲਬਾਤ
ਬਠਿੰਡਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ’ਤੇ ਬੈਠੇ ਹਨ। ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਵਰਗੇ ਇਨਸਾਨਾਂ ਦੀ ਦੇਸ਼ ਨੂੰ ਬਹੁਤ ਜ਼ਰੂਰਤ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮਹੱਤਵਪੂਰਨ ਅਤੇ ਉਨ੍ਹਾਂ ਦੀ ਜਾਇਜ਼ ਮੰਗਾਂ ਨੂੰ ਮੰਨਿਆ ਜਾਣਾ ਚਾਹੀਦਾ ਹੈ। ਕਿਉਂਕਿ ਪਿਛਲੇ ਕਈ ਦਿਨਾਂ ਤੋਂ ਉਹ ਭੁੱਖ ਹੜਤਾਲ ’ਤੇ ਹਨ ਜਿਸ ਦੇ ਚਲਦਿਆਂ ਉਨ੍ਹਾਂ ਦੀ ਸਿਹਤ ’ਚ ਲਗਾਤਾਰ ਗਿਰਾਵਟ ਆ ਰਹੀ ਹੈ, ਜੋ ਕਿ ਚਿੰਤਾ ਵਾਲਾ ਵਿਸ਼ਾ ਹੈ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …