Breaking News
Home / ਹਫ਼ਤਾਵਾਰੀ ਫੇਰੀ / ਟਰੂਡੋ ਸਰਕਾਰ ਡੇਗਣ ਦੀ ਇਕ ਹੋਰ ਕੋਸ਼ਿਸ਼ ਨਾਕਾਮ

ਟਰੂਡੋ ਸਰਕਾਰ ਡੇਗਣ ਦੀ ਇਕ ਹੋਰ ਕੋਸ਼ਿਸ਼ ਨਾਕਾਮ

ਕੰਸਰਵੇਟਿਵ ਆਗੂ ਪੋਲੀਵਰ ਵੱਲੋਂ ਰੱਖਿਆ ਆਖਰੀ ਬੇਭਰੋਸਗੀ ਮਤਾ ਵੀ ਠੁੱਸ
ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ ਘੱਟਗਿਣਤੀ ਜਸਟਿਨ ਟਰੂਡੋ ਸਰਕਾਰ ਖਿਲਾਫ ਵਿਰੋਧੀ ਪਾਰਟੀ ਦੇ ਆਗੂ ਪੀਅਰ ਪੋਲੀਵਰ ਵਲੋਂ ਸੰਸਦ ਵਿੱਚ ਪੇਸ਼ ਕੀਤਾ ਗਿਆ ਤੀਜਾ ਤੇ ਆਖਰੀ ਬੇਭਰੋਸਗੀ ਮਤਾ ਵੀ ਫੇਲ੍ਹ ਹੋ ਗਿਆ ਹੈ। ਕੰਸਰਵੇਟਿਵ ਪਾਰਟੀ ਦੇ ਆਗੂ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਦੋ ਵਾਰ ਅਜਿਹੇ ਬੇਭਰੋਸਗੀ ਮਤੇ ਪੇਸ਼ ਕੀਤੇ ਗਏ ਸਨ, ਪਰ ਕਿਸੇ ਹੋਰ ਪਾਰਟੀ ਵਲੋਂ ਹਮਾਇਤ ਨਾ ਮਿਲਣ ਕਰਕੇ ਇਹ ਕੋਸ਼ਿਸ਼ਾਂ ਠੁੱਸ ਹੋ ਗਈਆਂ। ਪੋਲੀਵਰ ਵੱਲੋਂ ਅਚਾਨਕ ਇਹ ਆਖਰੀ ਦਾਅ ਇਸ ਕਰਕੇ ਖੇਡਿਆ ਗਿਆ ਸੀ ਕਿ ਕਿਉਂਕਿ ਟਰੂਡੋ ਸਰਕਾਰ ਨੂੰ ਬਾਹਰੋਂ ਹਮਾਇਤ ਦੇਣ ਵਾਲੇ ਐੱਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਸਰਕਾਰ ‘ਤੇ ਜ਼ੋਰ ਪਾਇਆ ਜਾ ਰਿਹਾ ਹੈ ਕਿ ਜੀਐੱਸਟੀ ਦੀ ਛੋਟ ਅਤੇ ਢਾਈ ਸੌ ਡਾਲਰ ਦੀ ਰਾਹਤ ਅਦਾਇਗੀ ਵਿੱਚ ਪੈਨਸ਼ਨ ਅਧਾਰਿਤ ਬਜ਼ੁਰਗਾਂ ਨੂੰ ਵੀ ਜੋੜਿਆ ਜਾਵੇ।
ਸਿਆਸੀ ਸੂਝ-ਬੂਝ ਰੱਖਣ ਵਾਲੇ ਲੋਕਾਂ ਦਾ ਮੰਨਣਾ ਹੈ ਕਿ ਪੋਲੀਵਰ ਨੇ ਜਗਮੀਤ ਸਿੰਘ ਦੀ ਇਸ ਨਾਰਾਜ਼ਗੀ ਦਾ ਫਾਇਦਾ ਚੁੱਕਣ ਲਈ ਹੀ ਬੇਭਰੋਸਗੀ ਮਤਾ ਪੇਸ਼ ਕੀਤਾ ਹੋਵੇਗਾ। ਕੰਸਰਵੇਟਿਵ ਆਗੂ ਨੇ ਆਪਣੀ ਇਸ ਕੋਸ਼ਿਸ਼ ਵਿੱਚ ਅਸਫਲ ਰਹਿਣ ਕਰਕੇ ਆਪਣਾ ਆਖਰੀ ਮੌਕਾ ਵੀ ਗੁਆ ਲਿਆ ਹੈ। ਅਸਲ ਵਿੱਚ ਕੈਨੇਡੀਆਈ ਅਰਥਚਾਰੇ ਨੂੰ ਦਰਪੇਸ਼ ਮੰਦੀ ਦੇ ਇਸ ਦੌਰ ਵਿੱਚ ਕੰਸਰਵੇਟਿਵ ਪਾਰਟੀ (ਟੋਰੀ) ਤੋਂ ਬਿਨਾਂ ਕੋਈ ਵੀ ਹੋਰ ਪਾਰਟੀ ਚੋਣਾਂ ਦੇ ਜੋਖ਼ਮ ਵਿੱਚ ਨਹੀਂ ਪੈਣਾ ਚਾਹੁੰਦੀ। ਇਸੇ ਓਹਲੇ ਹੇਠ ਸਰਕਾਰ ਉੱਤੇ ਆਪਣੇ ਸਮਰਥਕ ਲੋਕਾਂ ਦੀਆਂ ਮੰਗਾਂ ਮੰਨਣ ਲਈ ਜ਼ੋਰ ਪਾਇਆ ਜਾ ਰਿਹਾ ਹੈ।

ਕੰਸਰਵੇਟਿਵ ਪਾਰਟੀ ਦੀ ਚਾਲ ਦਾ ਹਿੱਸਾ ਨਹੀਂ ਬਣਾਂਗੇ : ਜਗਮੀਤ ਸਿੰਘ
ਟੋਰਾਂਟੋ/ਬਿਊਰੋ ਨਿਊਜ਼ : ਐੱਨਡੀਪੀ ਆਗੂ ਜਗਮੀਤ ਸਿੰਘ ਨੇ ਸਾਫ ਕਰ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਕੰਸਰਵੇਟਿਵ ਪਾਰਟੀ ਵੱਲੋਂ ਖੇਡੀ ਜਾ ਰਹੀ ਕਿਸੇ ਵੀ ਖੇਡ ਦਾ ਹਿੱਸਾ ਨਹੀਂ ਬਣ ਸਕਦੀ। ਜਗਮੀਤ ਵਲੋਂ ਬੇਭਰੋਸਗੀ ਮਤੇ ਦਾ ਵਿਰੋਧ ਕੀਤੇ ਜਾਣ ਕਰਕੇ ਟੋਰੀ ਸੰਸਦ ਮੈਂਬਰਾਂ ਨੇ ਜੀਐੱਸਟੀ ਰਾਹਤ ਵਿੱਚ ਸੋਧਾਂ ਕਰਨ ਵਾਲੇ ਮਤੇ ਦਾ ਵਿਰੋਧ ਕੀਤਾ। ਲਿਬਰਲ ਪਾਰਟੀ ਦੇ ਸੰਸਦ ਮੈਂਬਰ ਚੈਡ ਕੌਲਿਨ ਸਮੇਤ ਗਰੀਨ ਪਾਰਟੀ ਨੇ ਇਸ ਦੀ ਹਮਾਇਤ ਕੀਤੀ।

Check Also

ਬੈਂਕ ਆਫ ਕੈਨੇਡਾ ਨੇ ਮੁੱਖ ਵਿਆਜ ਦਰ ਘਟਾ ਕੇ 3.25 ਫੀਸਦੀ ਕੀਤੀ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਕੇਂਦਰੀ ਬੈਂਕ ਨੇ ਲਗਾਤਾਰ ਪੰਜਵੀਂ ਵਾਰ ਆਪਣੀ ਮੁੱਖ ਦਰ ਵਿੱਚ …