ਤਿੰਨ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਵਿਚ 3 ਜਵਾਨ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ਵਿੱਚ ਇੱਕ ਅੱਤਵਾਦੀ ਵੀ ਮਾਰਿਆ ਗਿਆ। ਮੁਕਾਬਲੇ ਦੌਰਾਨ ਅੱਠ ਜਵਾਨ ਜਿਨ੍ਹਾਂ ਵਿੱਚ ਦੋ ਅਫ਼ਸਰ ਵੀ ਸ਼ਾਮਲ ਹਨ ਉਹ ਵੀ ਜ਼ਖਮੀ ਹੋਏ ਹਨ। ਸੂਬਾ ਪੁਲਿਸ ਤੋਂ ਇਲਾਵਾ, ਸੀ.ਆਰ.ਪੀ.ਐਫ. ਤੇ ਸੈਨਾ ਦੇ ਜਵਾਨ ਵੀ ਇਸ ਅਪ੍ਰੇਸ਼ਨ ਵਿੱਚ ਸ਼ਾਮਲ ਸਨ। ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਇਸ ਇਲਾਕੇ ਵਿੱਚ ਲੁਕੇ ਹੋਏ ਦੀ ਜਾਣਕਾਰੀ ਸੀ ਜਿਵੇਂ ਹੀ ਉਨ੍ਹਾਂ ਨੂੰ ਘੇਰਿਆ ਗਿਆ ਤਾਂ ਇੱਕ ਘਰ ਵਿੱਚ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੋਲੀਬਾਰੀ ਵਿਚ ਮੌਕੇ ਉੱਤੇ ਹੀ ਤਿੰਨ ਜਵਾਨ ਸ਼ਹੀਦ ਹੋ ਗਏ ਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ ਸੈਨਾ ਦਾ ਮੇਜਰ ਤੇ ਸੀਆਰਪੀਐਫ ਦਾ ਕਮਾਡੈਂਟ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਮਾਰਿਆ ਗਿਆ ਅੱਤਵਾਦੀ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਹੈ।
ਉਧਰ ਦੂਜੇ ਪਾਸੇ ਜੰਮੂ ਦੇ ਸਾਂਬਾ ਖੇਤਰ ਵਿਚ ਬੀਐਸਐਫ ਨੂੰ 20 ਮੀਟਰ ਲੰਬੀ ਸੁਰੰਗ ਦਾ ਪਤਾ ਲੱਗਾ ਹੈ। ਮੰਨਿਆ ਜਾ ਰਿਹਾ ਹੈ ਪਾਕਿ ਵਲੋਂ ਇਸਦੀ ਵਰਤੋਂ ਭਾਰਤ ਵਿਚ ਅੱਤਵਾਦੀ ਭੇਜਣ ਲਈ ਕੀਤੀ ਜਾਂਦੀ ਸੀ।
Check Also
ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ
ਭਲਕੇ 5 ਦਸੰਬਰ ਨੂੰ ਮੰੁਬਈ ਦੇ ਅਜ਼ਾਦ ਮੈਦਾਨ ਵਿਚ ਚੁੱਕਣਗੇ ਅਹੁਦੇ ਦੀ ਸਹੰੁ ਮੁੰਬਈ/ਬਿਊਰੋ ਨਿਊਜ਼ …