ਮਨੀਸ਼ ਸਿਸੋਦੀਆ ਪਟਪੜਗੰਜ ਦੀ ਥਾਂ ਜੰਗਪੁਰਾ ਤੋਂ ਲੜਨਗੇ ਚੋਣ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ 20 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ।
ਇਸ ਵਿਚ 17 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਗਈ ਹੈ ਅਤੇ ਤਿੰਨ ਉਮੀਦਵਾਰਾਂ ਦੀਆਂ ਸੀਟਾਂ ਵੀ ਬਦਲੀਆਂ ਗਈਆਂ ਹਨ। ਇਸਦੇ ਚੱਲਦਿਆਂ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹੁਣ ਜੰਗਪੁਰਾ ਤੋਂ ਚੋਣ ਲੜਨਗੇ, ਜਦੋਂ ਕਿ ਪਹਿਲਾਂ ਉਨ੍ਹਾਂ ਪਟਪੜਗੰਜ਼ ਤੋਂ ਚੋਣ ਲੜਨੀ ਸੀ।
ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ 21 ਨਵੰਬਰ ਨੂੰ ਆਈ ਸੀ, ਜਿਸ ਵਿਚ 11 ਉਮੀਦਵਾਰਾਂ ਦੇ ਨਾਮ ਸਨ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ ਅਤੇ ਇਸਦੇ ਚੱਲਦਿਆਂ ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਸਮੇਂ ਵੀ ਸੰਭਵ ਹੈ। ਇਹ ਵੀ ਦੱਸਣਯੋਗ ਹੈ ਕਿ 2020 ਵਿਚ ਹੋਈਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 70 ਵਿਚੋਂ 62 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ।

