Breaking News
Home / ਕੈਨੇਡਾ / ਯਾਦਗਾਰੀ ਹੋ ਨਿਬੜਿਆ ਵਿਸ਼ਵ ਪੰਜਾਬੀ ਸਭਾ ਵੱਲੋਂ, ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਕਰਵਾਇਆ ਗਿਆ ਸਾਹਿਤਕ ਸਮਾਗਮ

ਯਾਦਗਾਰੀ ਹੋ ਨਿਬੜਿਆ ਵਿਸ਼ਵ ਪੰਜਾਬੀ ਸਭਾ ਵੱਲੋਂ, ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਕਰਵਾਇਆ ਗਿਆ ਸਾਹਿਤਕ ਸਮਾਗਮ

ਪੰਜਾਬੀ ਮਾਂ ਬੋਲੀ ਦੀ ਸੇਵਾ ਸਾਨੂੰ ਆਪਣੇ ਘਰ ਤੋਂ ਸ਼ੁਰੂ ਕਰਨੀ ਚਾਹੀਦੀ ਹੈ, ਬੱਚਿਆਂ ਨਾਲ ਗੱਲਾਂ ਪੰਜਾਬੀ ਵਿਚ ਕਰੋ : ਚੇਅਰਮੈਨ ਦਲਬੀਰ ਸਿੰਘ ਕਥੂਰੀਆ
ਬਰੈਂਪਟਨ : ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਸ਼ਵ ਪੰਜਾਬੀ ਭਵਨ ਕਨੇਡੀ ਰੋਡ ਬਰਮਟਨ ਵਿਖ਼ੇ ਕਰਵਾਇਆ ਗਿਆ ਸਾਹਿਤਕ ਸਮਾਗਮ ਯਾਦਗਾਰੀ ਹੋ ਨਿਬੜਿਆ।
ਇਸ ਸਮਾਗਮ ਦੇ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਭਾ ਦੇ ਚੇਅਰਮੈਨ ਦਲਬੀਰ ਸਿੰਘ ਕਥੂਰੀਆ ਨੇ ਸ਼ਮੂਲੀਅਤ ਕੀਤੀ । ਪ੍ਰੋਗਰਾਮ ਨੂੰ ਬਹੁਤ ਹੀ ਯੋਜਨਾ ਵੱਧ ਤਰੀਕੇ ਦੇ ਨਾਲ ਦੋ ਹਿੱਸਿਆਂ ਵਿੱਚ ਵੰਡਿਆ ਗਿਆ।
ਪ੍ਰੋਗਰਾਮ ਦੇ ਪਹਿਲੇ ਹਿੱਸੇ ਵਿੱਚ ਸਭਾ ਜਨਰਲ ਸਕੱਤਰ ਜਗੀਰ ਸਿੰਘ ਕਾਹਲੋਂ ਨੇ ਸਾਂਝੇ ਤੌਰ ਤੇ ਦਲਬੀਰ ਸਿੰਘ ਕਥੂਰੀਆ ਜੀ ਨਾਲ ਗੱਲਬਾਤ ਕੀਤੀ ਜੋ ਕਿ ਹੁਣੇ ਹੁਣੇ ਦੁਬਈ ਅਤੇ ਪੰਜਾਬ ਦੇ ਵਿੱਚ ਪੰਜਾਬੀ ਮਾਂ ਬੋਲੀ ਲਈ ਕਰਵਾਏ ਗਏ ਵੱਖ ਵੱਖ ਸਾਹਿਤਕ ਅਤੇ ਸਮਾਜਿਕ ਸਮਾਗਮਾਂ ਦੇ ਵਿੱਚ ਸ਼ਮੂਲੀਅਤ ਕਰਕੇ ਵਾਪਸ ਕੈਨੇਡਾ ਪਹੁੰਚੇ ਹਨ। ਇਸ ਮੌਕੇ ਤੇ ਮਾਨਯੋਗ ਡਾਕਟਰ ਕਥੂਰੀਆ ਸਾਹਿਬ ਨੇ ਆਪਣੇ ਤਜਰਬਿਆਂ ਨੂੰ ਦਰਸ਼ਕਾਂ ਦੇ ਸਾਹਮਣੇ ਦੱਸਿਆ, ਉਹਨਾਂ ਕਿਹਾ ਕਿ ਸਾਨੂੰ ਪੰਜਾਬੀ ਮਾਂ ਬੋਲੀ ਦੀ ਸੇਵਾ ਆਪਣੇ ਘਰ ਤੋਂ ਸ਼ੁਰੂ ਕਰਨੀ ਚਾਹੀਦੀ ਹੈ ਤੇ ਆਪਣੇ ਘਰ ਦੇ ਪਰਿਵਾਰਕ ਮੈਂਬਰਾਂ ਖਾਸ ਕਰਕੇ ਬੱਚਿਆਂ ਦੇ ਨਾਲ ਸਾਨੂੰ ਪੰਜਾਬੀ ਵਿੱਚ ਗੱਲਬਾਤ ਕਰਨੀ ਚਾਹੀਦੀ।
ਇਸ ਤੋਂ ਇਲਾਵਾ ਉਹਨਾਂ ਨੇ ਆਪਣੀ ਇਸ ਵਿਦੇਸ਼ ਯਾਤਰਾ ਦੌਰਾਨ ਕੀਤੇ ਗਏ ਕੰਮਾਂ ਨੂੰ ਵਿਸਥਾਰ ਦੇ ਨਾਲ ਹਾਜ਼ਰੀਨਾ ਦੇ ਸਾਹਮਣੇ ਰੱਖਿਆ ਅਤੇ ਭਵਿੱਖ ਦੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕੀਤੇ ਜਾਣ ਵਾਲੇ ਪ੍ਰੋਗਰਾਮਾਂ,ਕੰਮਾਂ, ਸੈਮੀਨਾਰਾਂ ਨੂੰ ਦਰਸ਼ਕਾਂ ਦੇ ਨਾਲ ਸਾਂਝਾ ਕੀਤਾ।
ਡਾਕਟਰ ਦਲਬੀਰ ਸਿੰਘ ਕਥੂਰੀਆ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਗਾਮੀ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਪੰਜਾਬੀਅਤ ਅਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਉਹਨਾਂ ਵੱਲੋਂ ਵੱਡੇ ਪ੍ਰੋਗਰਾਮ ਉਲੀਕੇ ਗਏ ਹਨ। ਜਿਸ ਦੇ ਵਿੱਚ ਇੱਕ ਅੰਤਰਰਾਸ਼ਟਰੀ ਪੱਧਰ ਦੀ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ ਜਿਸ ਵਿੱਚ ਪੂਰੇ ਸੰਸਾਰ ਭਰ ਤੋਂ ਵੱਖ-ਵੱਖ ਦੇਸ਼ਾਂ ਦੇ ਪੰਜਾਬੀ ਮਾਂ ਬੋਲੀ ਦੇ ਨੁਮਾਇੰਦੇ ਹਾਜ਼ਰੀ ਭਰ ਰਹੇ ਹਨ। ਪ੍ਰੋਗਰਾਮ ਦੇ ਦੂਸਰੇ ਹਿੱਸੇ ਵਿੱਚ ਕਵੀ ਦਰਬਾਰ ਕਰਵਾਇਆ ਗਿਆ ਪ੍ਰੋਗਰਾਮ ਦੀ ਸ਼ੁਰੂਆਤ ਗਾਇਕ ਗੁਰਬਖਸ਼ ਸ਼ੌਂਕੀ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਲਿਖੇ ਗੀਤਾਂ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਸਰੋਤਿਆਂ ਨੂੰ ਝੂਮਣ ਲਾ ਦਿੱਤਾ ਗਿਆ। ਜਦਕਿ ਕਵੀ ਦਰਬਾਰ ਦੇ ਦੌਰਾਨ ਸੁਰਿੰਦਰ ਸੂਰ, ਮਨਜੀਤ ਸਿੰਘ ਮਝੈਲ, ਰਿੰਟੂ ਭਾਟੀਆ, ਮੀਤਾ ਖੰਨਾ, ਰੂਪ ਕਾਹਲੋ, ਸਰਬਜੀਤ ਕੌਰ,ਹਰਭਜਨ ਕੌਰ ਗਿੱਲ, ਰਾਜਵੀਰ ਸਿੰਘ ਭਲੂਰੀਆ, ਸਨਮਵੀਰ ਕੌਰ ਭਲੂਰੀਆ, ਗੁਰਦੀਪ ਕੌਰ, ਪਰਮਪ੍ਰੀਤ ਕੌਰ ਬੰਗਾ, ਨਾਮਵਰ ਸ਼ਾਇਰ ਤੇ ਗੀਤਕਾਰ ਪਰਮਪਾਲ ਸੰਧੂ , ਡਾਕਟਰ ਦਰਸ਼ਨਦੀਪ ਅਰੋੜਾ, ਚਰਨਜੀਤ ਚੰਨੀ, ਇਸਤਰੀ ਵਿੰਗ ਦੀ ਚੇਅਰ ਪਰਸਨ ਭੈਣ ਰਮਿੰਦਰ ਕੌਰ ਉਰਫ ਰੰਮੀਵਾਲੀਆ, ਮਨਪ੍ਰੀਤ ਗਿੱਲ, ਮਕਸੂਦ ਚੌਧਰੀ ਵੱਲੋਂ ਆਪਣੀਆਂ ਨਜ਼ਮਾਂ ਕਵਿਤਾਵਾਂ ਗਜਲਾਂ ਗੀਤ ਪੇਸ਼ ਕੀਤੇ ਗਏ ਜਿਨ੍ਹਾਂ ਦਾ ਸਰੋਤਿਆਂ ਨੇ ਬਹੁਤ ਹੀ ਆਨੰਦ ਮਾਣਿਆ ਅਤੇ ਵਾਹ ਵਾਹ ਕੀਤੀ।
ਸਮਾਗਮ ਦੇ ਦੌਰਾਨ ਵਿਸ਼ਵ ਪੰਜਾਬੀ ਸਭਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਅਤੇ ਵਿਸ਼ਵ ਪੰਜਾਬੀ ਸਭਾ ਦੇ ਮੈਂਬਰਜ਼ ਵੱਲੋਂ ਗਾਇਕ ਗੁਰਬਖਸ਼ ਸ਼ੌਕੀ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੈਂਬਰਜ਼ ਦੀ ਭਰਪੂਰ ਹਾਜ਼ਰੀ ਸੀ। ਇਹ ਸਾਹਿਤਕ ਸਮਾਗਮ ਅਮਿਟ ਪੈੜਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆ।

Check Also

ਪੀਐੱਸਬੀ ਸੀਨੀਅਰਜ਼ ਕਲੱਬ ਨੇ ਮਲਟੀਕਲਚਰਲ ਡੇਅ ਸਮਾਗ਼ਮ ਦੌਰਾਨ ਦੰਦਾਂ ਦੀ ਸੰਭਾਲ ਬਾਰੇ ਕੀਤਾ ਸੈਮੀਨਾਰ ਦਾ ਆਯੋਜਨ

ਟੋਰਾਂਟੋ ਮਿਊਜ਼ੀਕਲ ਗਰੁੱਪ ਵੱਲੋਂ ਮੈਂਬਰਾਂ ਦਾ ਕੀਤਾ ਗਿਆ ਮਨੋਰੰਜਨ ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ …