ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਪ੍ਰੋ. ਡਾ. ਕਰਮਜੀਤ ਸਿੰਘ ਨੂੰ ਤਿੰਨ ਸਾਲ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਡਾ. ਜਸਪਾਲ ਸਿੰਘ ਸੰਧੂ ਦੇ 10 ਸਾਲਾਂ ਬਾਅਦ ਸੇਵਾਮੁਕਤ ਹੋਣ ਮਗਰੋਂ ਇਹ ਅਹੁਦਾ ਖਾਲੀ ਹੋਇਆ ਸੀ। ਡਾ. ਸੰਧੂ ਸੱਤ ਸਾਲ ਯੂਨੀਵਰਸਿਟੀ ਦੇ ਵੀਸੀ ਰਹੇ ਹਨ। ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ, 3 ਸਤੰਬਰ, 2020 ਤੱਕ ਰਹੇ। ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਰਜਿਸਟਰਾਰ ਰਹੇ, 30 ਸਤੰਬਰ, 2018 ਤੋਂ 2, ਸਤੰਬਰ 2020 ਤੱਕ, ਉਹ ਯੂਨੀਵਰਸਿਟੀ ਬਿਜ਼ਨਸ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, 2009 ਤੋਂ 2020 ਤੱਕ ਪ੍ਰੋਫੈਸਰ ਰਹੇ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …