ਕਿਹਾ : ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ
ਖਨੌਰੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਦੇ ਖਨੌਰੀ ਬਾਰਡਰ ਵਿਖੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਸਖਤ ਹੁਕਮ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਕਿ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਜਾਵੇ। ਪ੍ਰੰਤੂ ਉਨ੍ਹਾਂ ਨੂੰ ਧੱਕੇ ਨਾਲ ਖਾਣ ਲਈ ਮਜਬੂਰ ਨਾ ਕੀਤਾ ਜਾਵੇ ਜਦਕਿ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ ਹੈ। ਕੋਰਟ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਉਧਰ ਸੁਪਰੀਮ ਕੋਰਟ ਵਿਚ ਸ਼ੰਭੂ ਬਾਰਡਰ ਨੂੰ ਖੋਲ੍ਹਣ ਨੂੰ ਲੈ ਕੇ ਪਾਈ ਗਈ ਪਟੀਸ਼ਨ ’ਤੇ ਵੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ ਕਿਸਾਨਾਂ ਖਿਲਾਫ਼ ਕੋਈ ਤਾਕਤ ਨਾ ਵਰਤਣ ਦਾ ਹੁਕਮ ਦਿੱਤਾ। ਕਿਸਾਨਾਂ ਨੂੰ ਸਮਝਾਉਂਦੇ ਹੋਏ ਕੋਰਟ ਨੇ ਕਿਹਾ ਕਿ ਉਹ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ਪ੍ਰੰਤੂ ਹਾਈਵੇ ਨੂੰ ਖੋਲ੍ਹ ਦੇਣ ਜਾਂ ਵਿਰੋਧ ਪ੍ਰਦਰਸ਼ਨ ਦੀ ਥਾਂ ਬਦਲ ਲੈਣ। ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਮੁੜ ਤੋਂ ਹੋਵੇਗੀ।
Check Also
ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਦੂਜੀ ਵਾਰ ਵਿਆਜ ਦਰਾਂ ਘਟਾਈਆਂ
ਮੌਜੂਦਾ ਈਐਮਆਈ ਹੋਵੇਗੀ ਘੱਟ, ਲੋਨ ਵੀ ਹੋਣਗੇ ਸਸਤੇ ਮੁੰਬਈ/ਬਿਊਰੋ ਨਿਊਜ਼ : ਰਿਜ਼ਰਵ ਬੈਂਕ ਆਫ਼ ਇੰਡੀਆ …