Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਨਾਲ ਕੀਤੀ ਮੁਲਾਕਾਤ


ਕਿਹਾ : ਜਲਦੀ ਹੀ ਅਧਿਆਪਕਾਂ ਦਾ ਦੂਜਾ ਬੈਚ ਟ੍ਰੇਨਿੰਗ ਲਈ ਕੀਤਾ ਜਾਵੇਗਾ ਰਵਾਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਨਲੈਂਡ ਦੌਰੇ ਤੋਂ ਟ੍ਰੇਨਿੰਗ ਲੈ ਕੇ ਪਰਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਸਾਰੇ ਟੀਚਰਾਂ ਤੋਂ ਫਿਨਲੈਂਡ ਦੌਰ ਦੇ ਅਨੁਭਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਮਾਨ ਨੇ ਕਿ ਇਸ ਵਾਰ ਫਿਨਲੈਂਡ ਗਏ ਅਧਿਆਪਕ ਦੀਵਾਲੀ ਆਪਣੇ ਘਰ ਨਹੀਂ ਸਕੇ ਪ੍ਰੰਤੂ ਅਗਲੀ ਦੋ ਦੀਵਾਲੀਆਂ ਇਕੱਠੀਆਂ ਮਨਾਵਾਂਗੇ ਅਤੇ ਇਸ ਵਾਰ ਦੀ ਮਿਸ ਹੋਈ ਦੀਵਾਲੀ ਤੁਹਾਨੂੰ ਸਾਰੀ ਜ਼ਿੰਦਗੀ ਯਾਦ ਰਹੇਗੀ। ਉਨ੍ਹਾਂ ਕਿਹਾ ਕਿ ਜਲਦੀ ਹੀ ਅਧਿਆਪਕਾਂ ਦਾ ਦੂਜਾ ਬੈਚ ਟੇ੍ਰਨਿੰਗ ਲਈ ਫਿਨਲੈਂਡ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਅਸੀਂ ਉਥੇ ਸਿੱਖਿਆ ਕਿ ਬੱਚਿਆਂ ਨੂੰ ਅਸੀਂ ਜ਼ਿਆਦਾ ਸਮਾਂ ਸਕੂਲ ਵਿਚ ਕਿਵੇਂ ਰੋਕ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਦਾ ਮਨ ਸਕੂਲ ਵਿਚ ਲੱਗੇਗਾਂ ਤਾਂ ਉਨ੍ਹਾਂ ਦਾ ਮਨ ਪੜ੍ਹਾਈ ਵਿਚ ਵੀ ਜ਼ਰੂਰ ਲੱਗੇਗਾ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਲੰਘੇ ਦਿਨੀਂ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਇਕ ਬੈਚ ਟ੍ਰੇਨਿੰਗ ਲਈ ਫਿਨਲੈਂਡ ਭੇਜਿਆ ਸੀ।

Check Also

‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …