14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਹੈਦਰਾਬਾਦ/ਬਿਊਰੋ : ਫਿਲਮ ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਮਹਿਲਾ ਦੀ ਮੌਤ ਦੇ ਮਾਮਲੇ ’ਚ ਐਕਟਰ ਅੱਲੂ ਅਰਜਨ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਹੈਦਰਾਬਾਦ ਦੀ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਅੱਲੂ ਨੂੰ ਉਨ੍ਹਾਂ ਦੇ ਘਰ ਤੋਂ ਦੁਪਹਿਰੇ 12 ਵਜੇ ਗਿ੍ਰਫ਼ਤਾਰ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ 4 ਵਜੇ ਕੋਰਟ ’ਚ ਪੇਸ਼ ਕੀਤਾ ਗਿਆ। ਅੱਲੂ ’ਤੇ ਆਰੋਪ ਹੈ ਕਿ ਉਹ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ’ਚ ਬਿਨਾ ਦੱਸੇ ਪਹੁੰਚੇ ਸਨ, ਜਿਸ ਕਾਰਨ ਉਥੇ ਭੀੜ ਜਮ੍ਹਾਂ ਹੋ ਗਈ ਅਤੇ ਭਗਦੜ ਮਚ ਗਈ, ਜਿਸ ’ਚ ਕਈ ਵਿਅਕਤੀ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਸੰਧਿਆ ਥੀਏਟਰ ਦੇ ਪ੍ਰਬੰਧਨ,ਅੱਲੂ ਅਰਜਨ ਅਤੇ ਉਨ੍ਹਾਂ ਦੀ ਸੁਰੱਖਿਆ ਟੀਮ ਦੇ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਇਸੇ ਦੌਰਾਨ ਐਕਟਰ ਨੇ ਮਹਿਲਾ ਦੀ ਮੌਤ ਦੇ ਮਾਮਲੇ ’ਚ ਦਰਜ ਐਫਆਈਆਰ ਨੂੰ ਖਤਮ ਕਰਨ ਦੇ ਲਈ ਹਾਈ ਕੋਰਟ ’ਚ ਅਪੀਲ ਵੀ ਕੀਤੀ ਹੈ। ਇਸ ਤੋਂ ਪਹਿਲਾਂ ਅੱਲੂ ਅਰਜਨ ਨੇ ਮਿ੍ਰਤਕ ਮਹਿਲਾ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਸੀ ਅਤੇ ਪਰਿਵਾਰ ਨੂੰ ਮਦਦ ਵਜੋਂ 25 ਲੱਖ ਰੁਪਏ ਦੇਣ ਦਾ ਵਾਅਦਾ ਵੀ ਕੀਤਾ ਸੀ। ਜਿਸ ਤੋਂ ਬਾਅਦ ਮਿ੍ਰਤਕ ਮਹਿਲਾ ਦੇ ਪਤੀ ਨੇ ਕੇਸ ਵਾਪਸ ਲੈਣ ਦੀ ਇੱਛਾ ਪ੍ਰਗਟਾਈ ਹੈ।
Check Also
‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ
ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …