3.8 C
Toronto
Wednesday, January 14, 2026
spot_img
HomeਕੈਨੇਡਾFrontਭਾਜਪਾ ਆਗੂ ਲਾਲ ਕਿ੍ਰਸ਼ਨ ਅਡਵਾਨੀ ਦੀ ਸਿਹਤ ਹੋਈ

ਭਾਜਪਾ ਆਗੂ ਲਾਲ ਕਿ੍ਰਸ਼ਨ ਅਡਵਾਨੀ ਦੀ ਸਿਹਤ ਹੋਈ


ਦਿੱਲੀ ਦੇ ਅਪੋਲੋ ਹਸਪਤਾਲ ’ਚ ਕਰਵਾਇਆ ਗਿਆ ਭਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਨੇਤਾ ਲਾਲ ਕਿ੍ਰਸ਼ਨ ਅਡਵਾਨੀ ਦੀ ਸਿਹਤ ਵਿਗੜ ਗਈ ,ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਲਾਲ ਕਿ੍ਰਸ਼ਨ ਅਡਵਾਨੀ ਨੂੰ ਰੂਟੀਨ ਚੈਕਅੱਪ ਲਈ ਅਪੋਲੋ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ’ਚ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਨਿਊਰੋਲਾਜ਼ੀ ਵਿਭਾਗ ’ਚ ਡਾ. ਵਿਨੀਤ ਸੂਰੀ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਸਾਲ ਦੇ ਅਗਸਤ ਮਹੀਨੇ ਵਿਚ ਵੀ ਅਡਵਾਨੀ ਨੂੰ ਅਪੋਲੋ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ 26 ਜੂਨ ਨੂੰ ਏਮਸ ਹਸਪਤਾਲ ਦਿੱਲੀ ’ਚ ਯੂਰੋਲਾਜੀ ਡਿਪਾਰਟਮੈਂਟ ਦੀ ਨਿਗਰਾਨੀ ’ਚ ਉਨ੍ਹਾਂ ਦਾ ਇਕ ਛੋਟਾ ਜਿਹਾ ਅਪ੍ਰੇਸ਼ਨ ਵੀ ਹੋਇਆ ਅਤੇ ਅਗਲੇ ਦਿਨ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

RELATED ARTICLES
POPULAR POSTS