Breaking News
Home / ਕੈਨੇਡਾ / Front / ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੰਗਤਾਂ ਨੂੰ 8 ਪੋਹ ਤੇ 13 ਪੋਹ ਨੂੰ ਸਵੇਰੇ 10 ਵਜੇ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਦੀ ਅਪੀਲ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੰਗਤਾਂ ਨੂੰ 8 ਪੋਹ ਤੇ 13 ਪੋਹ ਨੂੰ ਸਵੇਰੇ 10 ਵਜੇ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਦੀ ਅਪੀਲ

ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਪੰਦਰਵਾੜੇ ਦੇ ਸੰਬੰਧ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਸਮੂਹ ਸਿੱਖ ਸੰਗਤਾਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 8 ਪੋਹ ਅਤੇ 13 ਪੋਹ ਨੂੰ ਸਵੇਰੇ 10 ਵਜੇ 10 ਮਿੰਟ ਲਈ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਨ ਅਤੇ ਇਕ ਪੋਹ ਤੋਂ 14 ਪੋਹ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਕੇ ਲੰਗਰਾਂ ਵਿਚ ਮਿੱਠੇ ਪਦਾਰਥ ਨਾ ਬਣਾਏ ਜਾਣ। ਸਿੰਘ ਸਾਹਿਬ ਨੇ ਕਿਹਾ ਕਿ ਸੰਗਤਾਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਇਸ ਪੰਦਰਵਾੜੇ ਦੌਰਾਨ ਦਰਸ਼ਨ ਕਰਕੇ ਸਾਹਿਬਜ਼ਾਦਿਆਂ, ਮਾਤਾ ਜੀ ਅਤੇ ਸਿੱਖ ਕੌਮ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ।

Check Also

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …