ਪ੍ਰਧਾਨ ਮੰਤਰੀ ਮੋਦੀ ਵਲੋਂ ਜਾਕਿਰ ਹੁਸੈਨ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਅਮਰੀਕਾ ਦੇ ਸਾਨ ਫਰਾਂਸਿਸਕੋ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਜ਼ਾਕਿਰ ਹੁਸੈਨ ਦੀ ਉਮਰ 73 ਸਾਲ ਦੱਸੀ ਗਈ ਹੈ ਅਤੇ ਉਨ੍ਹਾਂ ਨੂੰ ਪਿਛਲੇ ਦੋ ਹਫਤਿਆਂ ਤੋਂ ਸਿਹਤ ਖਰਾਬ ਹੋਣ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜ਼ਾਕਿਰ ਹੁਸੈਨ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜ਼ਾਕਿਰ ਦੁਨੀਆ ਭਰ ਦੇ ਅਣਗਿਣਤ ਸੰਗੀਤ ਪ੍ਰੇਮੀਆਂ ਦੁਆਰਾ ਪਾਲੀ ਗਈ ਇਕ ਅਸਧਾਰਣ ਵਿਰਾਸਤ ਛੱਡ ਗਿਆ ਹੈ, ਜਿਸਦਾ ਪ੍ਰਭਾਵ ਆਉਣ ਵਾਲੀਆਂ ਪੀੜ੍ਹੀਆਂ ਲਈ ਗੂੰਜਦਾ ਰਹੇਗਾ। ਛੇ ਦਹਾਕਿਆਂ ਦੇ ਕਰੀਅਰ ਵਿਚ ਹੁਸੈਨ ਨੇ ਕਈ ਮਸ਼ਹੂਰ ਕੌਮਾਂਤਰੀ ਅਤੇ ਭਾਰਤੀ ਕਲਾਕਾਰਾਂ ਨਾਲ ਕੰਮ ਕੀਤਾ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਾਕਿਰ ਹੁਸੈਨ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।