17 ਫਰਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਵਿਚ ਜਾਂਚ ਕਮੇਟੀ ਦੀ ਵਧਾਈ ਜਾ ਸਕਦੀ ਹੈ ਮਿਆਦ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਚੋਣਾਂ ਵਿੱਚ ਸਿੱਖ ਉਮੀਦਵਾਰਾਂ ਵੱਲੋਂ ਡੇਰਾ ਸਿਰਸਾ ਦੀ ਹਮਾਇਤ ਲੈਣ ਦੇ ਮਾਮਲੇ ਬਾਰੇ ਮੁੱਢਲੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2007 ਵਿਚ ਹੁਕਮਨਾਮਾ ਜਾਰੀ ਕਰਕੇ ਕਿਸੇ ਵੀ ਸਿੱਖ ਨੂੰ ਡੇਰੇ ਨਾਲ ਕੋਈ ਸਬੰਧ ਨਾ ਰੱਖਣ ਦੀ ਹਦਾਇਤ ਕੀਤੀ ਗਈ ਸੀ। ਇਸ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਹੋਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਜਾਂਚ ਕਮੇਟੀ ਨੇ ਮਿਥੇ ਸਮੇਂ ਮੁਤਾਬਕ ਮੁੱਢਲੀ ਰਿਪੋਰਟ ਸੌਂਪੀ ਹੈ ਪਰ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਉਨ੍ਹਾਂ ਕਿਹਾ ਕਿ 17 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਜਾਂਚ ਕਮੇਟੀ ਦੀ ਮਿਆਦ ਵਧਾਏ ਜਾਣ ‘ਤੇ ਵਿਚਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 6 ਫਰਵਰੀ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ‘ਤੇ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਉਂਦਿਆਂ ਐਲਾਨ ਕੀਤਾ ਸੀ ਕਿ ਇਹ ਜਾਂਚ ਹਫ਼ਤੇ ਵਿਚ ਮੁਕੰਮਲ ਕੀਤੀ ਜਾਵੇਗੀ। ਪਰ 13 ਫਰਵਰੀ ਦੀ ਮਿਆਦ ਪੁੱਗਣ ਦੇ ਬਾਵਜੂਦ ਜਾਂਚ ਕਮੇਟੀ ਕਿਸੇ ਵੀ ਸਿੱਟੇ ‘ਤੇ ਨਹੀਂ ਅੱਪੜੀ।
Home / ਪੰਜਾਬ / ਸਿੱਖ ਉਮੀਦਵਾਰਾਂ ਵਲੋਂ ਡੇਰੇ ਤੋਂ ਹਮਾਇਤ ਲੈਣ ਬਾਰੇ ਜਾਂਚ ਕਮੇਟੀ ਨੇ ਮੁੱਢਲੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪੀ
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …