Breaking News
Home / ਕੈਨੇਡਾ / Front / ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸਿੱਖ ਬੀਬੀਆਂ ਦੇ ਵਫ਼ਦ ਨੇ ਕੀਤੀ ਮੁਲਾਕਾਤ

ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਸਿੱਖ ਬੀਬੀਆਂ ਦੇ ਵਫ਼ਦ ਨੇ ਕੀਤੀ ਮੁਲਾਕਾਤ


ਐਡਵੋਕੇਟ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸਖਤ ਕਾਰਵਾਈ ਦੀ ਕੀਤੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਲੰਘੇ ਦਿਨੀਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖਿਲਾਫ਼ ਅਪਸ਼ਬਦ ਬੋਲੇ ਗਏ ਸਨ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਬੀਬੀਆਂ ਦੇ ਇਕ ਵਫ਼ਦ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ। ਇਸ ਮੌਕੇ ਬੀਬੀ ਕਿਰਨਜੋਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਅਜਿਹੀ ਭਾਸ਼ਾ ਬੋਲਣੀ ਸ਼ੋਭਾ ਨਹੀਂ ਦਿੰਦੀ। ਬੀਬੀ ਕਿਰਨਜੋਤ ਕੌਰ ਨੇ ਅੱਗੇ ਕਿਹਾ ਕਿ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਖਿਲਾਫ ਹੀ ਨਹੀਂ ਬਲਕਿ ਸਮੁੱਚੀ ਔਰਤ ਜਾਤ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਆਪਣੀ ਗਲਤੀ ਮੰਨਦੇ ਹੋਏ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਮੰਗ ਪੱਤਰ ਰਾਹੀਂ ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲੋਂ ਮੰਗ ਕੀਤੀ ਕਿ ਐਡਵੋਕੇਟ ਧਾਮੀ ਵਿਰੁੱਧ ਪੰਥਕ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

Check Also

‘ਆਪ’ ਦੇ ਤਿੰਨ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਕਿਹਾ : ਕਿਸਾਨਾਂ ਦੀ ਮੰਗਾਂ ਮੰਨ ਕੇ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਏ ਕੇਂਦਰ ਸਰਕਾਰ …