
ਡੋਨਾਲਡ ਟਰੰਪ ਤੋਂ ਵੀ ਜੋਅ ਬਾਈਡਨ ਨੂੰ ਇਹੋ ਉਮੀਦ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੀ ਸੱਤਾ ’ਚੋਂ ਬਾਹਰ ਹੋ ਰਹੇ ਰਾਸ਼ਟਰਪਤੀ ਜੋਅ ਬਾਈਡਨ ਦੀ ਸਰਕਾਰ ਨੇ ਕਿਹਾ ਹੈ ਕਿ ਉਹ ਭਾਰਤ ਦੇ ਨਾਲ ਅਮਰੀਕੀ ਸਬੰਧਾਂ ਨੂੰ ਮਜ਼ਬੂਤ ਸਥਿਤੀ ਵਿਚ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਰਹਿਣ ਦੇ ਦੌਰਾਨ ਵੀ ਇਹ ਸਬੰਧਤ ਮਜ਼ਬੂਤ ਰਹਿਣਗੇ। ਬਾਈਡਨ ਨੇ ਕਿਹਾ ਕਿ ਨਵੇਂ ਬਣਨ ਵਾਲੇ ਰਾਸ਼ਟਰਪਤੀ ਟਰੰਪ ਭਾਰਤ ਦੇ ਨਾਲ ਸਬੰਧਾਂ ਨੂੰ ਹੋਰ ਅੱਗੇ ਲੈ ਕੇ ਜਾਣਗੇ। ਇਸੇ ਦੌਰਾਨ ਬਾਈਡਨ ਸਰਕਾਰ ਵਿਚ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ ਨੇ ਇਕ ਕਾਨਫਰੰਸ ਦੌਰਾਨ ਦੱਸਿਆ ਕਿ ਅਸੀਂ ਪਿਛਲੇ ਕੁਝ ਮਹੀਨਿਆਂ ਦੌਰਾਨ ਭਾਰਤ ਨਾਲ ਸਬੰਧਾਂ ਨੂੰ ਮਜ਼ਬੂਤੀ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੰਡਸਟਰੀ, ਟੈਕਨਾਲੋਜੀ ਅਤੇ ਡਿਫੈਂਸ ਦੇ ਖੇਤਰ ਵਿਚ ਵੀ ਭਾਰਤ ਦੇ ਸਬੰਧਾਂ ਨੂੰ ਹੁਣ ਤੱਕ ਦੀ ਸਭ ਤੋਂ ਮਜ਼ਬੂਤ ਸਥਿਤੀ ਵਿਚ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਹੁਣ ਸਪੇਸ ਸੈਕਟਰ ਦੇ ਲਈ ਵੀ ਮਿਲ ਕੇ ਕੰਮ ਕਰ ਰਹੇ ਹਨ।