ਕਿਹਾ : ਕਿਸਾਨੀ ਤੇ ਹੋਰ ਮੁੱਦਿਆਂ ਨੂੰ ਸੰਸਦ ’ਚ ਚੁੱਕਣ ਲਈ ਦਿੱਤਾ ਜਾਵੇ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਨਾ ਚੱਲਣ ਕਾਰਨ ਕਿਸਾਨੀ ਅਤੇ ਦੇਸ਼ ਦੇ ਕਈ ਮਹੱਤਵਪੂਰਨ ਮੁੱਦਿਆਂ ’ਤੇ ਕੋਈ ਚਰਚਾ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸਦਨ ਵਿਚ ਵਿਦੇਸ਼ਾਂ ’ਚ ਫ਼ਸੀਆਂ ਕੁੜੀਆਂ ਦੇ ਮਾਮਲੇ ਸਬੰਧੀ ਚਰਚਾ ਹੋਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ਯੁਕਰੇਨ ਜੰਗ ਵਿਚ ਫਸੇ ਭਾਰਤੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਯਤਨ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਦਨ ਨਾ ਚੱਲਣ ਕਾਰਨ ਅਸੀਂ ਕਈ ਮੁੱਦਿਆਂ ਨੂੰ ਸੰਸਦ ਅਤੇ ਸਰਕਾਰ ਸਾਹਮਣੇ ਨਹੀਂ ਰੱਖ ਸਕੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੈਸ਼ਨ ਖ਼ਤਮ ਹੋਣ ਵਿਚ ਸਿਰਫ਼ ਚਾਰ ਦਿਨਾਂ ਦਾ ਸਮਾਂ ਰਹਿ ਗਿਆ ਹੈ ਤਾਂ ਇਨੇ ਘੱਟ ਸਮੇਂ ਵਿਚ ਲੋਕਾਂ ਦੇ ਗੰਭੀਰ ਮੁੱਦਿਆਂ ਨੂੰ ਕਿਵੇਂ ਚੁੱਕਿਆ ਜਾ ਸਕਦਾ ਹੈ। ਉਨ੍ਹਾਂ ਪੱਤਰ ’ਚ ਲਿਖਿਆ ਕਿ ਸਾਨੂੰ ਸੰਸਦ ਵਿਚ ਬੋਲਣ ਦਾ ਸਮਾਂ ਦਿੱਤਾ ਜਾਵੇ।
Check Also
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਤੀਜੀ ਗਰੰਟੀ
ਕਿਹਾ : 60 ਸਾਲ ਤੋਂ ਉਪਰ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ ਮੁਫਤ ਇਲਾਜ਼ ਨਵੀਂ …