ਕਿਹਾ, ਜੇਲ੍ਹ ਬਰੇਕ ਕਾਂਡ ਬਾਰੇ ਪੁਲਿਸ ਨੂੰ ਪਹਿਲਾਂ ਹੀ ਪਤਾ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨਾਭਾ ਜੇਲ੍ਹ ਬਰੇਕ ਕਾਂਡ ਵਿੱਚ ਪੁਲਿਸ, ਸਿਆਸੀ ਤੇ ਅਪਰਾਧਿਕ ਗਠਜੋੜ ਦਾ ਪਰਦਾਫਾਸ਼ ਕੀਤਾ ਜਾਵੇਗਾ। ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਬਰੇਕ ਸਾਜਿਸ਼ ਦਾ ਪੁਲਿਸ ਨੂੰ ਪਹਿਲਾਂ ਤੋਂ ਹੀ ਪਤਾ ਸੀ ਅਤੇ ਬਿਨਾ ਕਿਸੇ ਵਿਰੋਧ ਦੇ ਅਪਰਾਧੀਆਂ ਨੂੰ ਜੇਲ੍ਹ ਵਿੱਚੋਂ ਭੱਜਣ ਦਿੱਤਾ ਗਿਆ।
ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਸਿਆਸੀ ਸਰਪ੍ਰਸਤੀ ਹੇਠ ਗੈਂਗਸਟਰਾਂ ਦਾ ਜੇਲ੍ਹ ਵਿੱਚੋਂ ਭੱਜਣਾ ਪਹਿਲਾਂ ਤੋਂ ਹੀ ਯੋਜਨਾਬੱਧ ਸੀ। ਮਾਨ ਨੇ ਕਿਹਾ ਕਿ ਫੜੇ ਗਏ ਮੁੱਖ ਦੋਸ਼ੀ ਨੇ ਕਬੂਲ ਕੀਤਾ ਹੈ ਕਿ ਉਹ ਜੇਲ੍ਹ ਵਿੱਚੋਂ ਭੱਜਣ ਤੋਂ ਬਾਅਦ ਵੀ ਸਰਗਰਮ ਰਹੇ। ਉਨ੍ਹਾਂ ਕਿਹਾ ਕਿ ਪੁਲਿਸ ਦਬਾਅ ਵਿਚ ਸੀ, ਜਿਸ ਕਾਰਨ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ઠਅਤੇ ਬਿਕਰਮ ਮਜੀਠੀਆ ਨੇ ਅਪਰਾਧੀ ਗੈਂਗਾਂ ਨੂੰ ਸਰਪ੍ਰਸਤੀ ਦਿੱਤੀ ਹੋਈ ਹੈ ਅਤੇ ਉਨ੍ਹਾਂ ਨੂੰ ਮਨਮਰਜੀਆਂ ਕਰਨ ਲਈ ਛੱਡਿਆ ਹੋਇਆ ਹੈ।

