Breaking News
Home / ਕੈਨੇਡਾ / Front / ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਅਕਾਲੀ ਆਗੂ ’ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਆਰੋਪ

ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਅਕਾਲੀ ਆਗੂ ’ਤੇ ਪ੍ਰੇਸ਼ਾਨ ਕਰਨ ਦਾ ਲਗਾਇਆ ਆਰੋਪ


ਕਿਹਾ : ਮੇਰੇ ਪਰਿਵਾਰ ਨੂੰ ਲਗਾਤਾਰ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਸੁਣਾਏ ਗਏ ਫੈਸਲੇ ’ਚ ਸ਼ਾਮਿਲ ਹੋਣਾ ਮੇਰਾ ਗੁਨਾਹ ਹੋ ਨਿੱਬੜਿਆ ਹੈ ਅਤੇ ਉਸ ਦੇ ਬਾਅਦ ਤੋਂ ਲਗਾਤਾਰ ਮੈਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੇਰੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ ਅਤੇ ਮੇਰਾ ਪਰਿਵਾਰ ਪਿਛਲੇ 15 ਦਿਨਾਂ ਤੋਂ ਸੌਂ ਨਹੀਂ ਸਕਿਆ। ਉਨ੍ਹਾਂ ਇਸ ਸਭ ਦੇ ਪਿੱਛੇ ਇਕ ਸਾਬਕਾ ਅਕਾਲੀ ਆਗੂ ਦਾ ਹੱਥ ਦੱਸਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫੈਸਲੇ ਨੂੰ ਬਦਲਣ ਲਈ ਜੇਕਰ ਪੰਜ ਸਿੰਘ ਸਾਹਿਬਾਨ ਕੋਈ ਮੀਟਿੰਗ ਬੁਲਾਉਂਦੇ ਹਨ ਤਾਂ ਮੈਂ ਉਸ ਵਿਚ ਸ਼ਾਮਿਲ ਨਹੀਂ ਹੋਵਾਂਗਾ। ਉਨ੍ਹਾਂ ਖਦਸ਼ਾ ਪ੍ਰਗਟ ਕੀਤਾ ਕਿ ਸ਼ਾਇਦ ਅਸਤੀਫਿਆਂ ਦੇ ਫੈਸਲੇ ਨੂੰ ਬਦਲਣ ਲਈ ਕੁਝ ਹੋ ਸਕਦਾ ਹੈ। ਉਨ੍ਹਾਂ ਭਾਜਪਾ ਨਾਲ ਆਪਣੇ ਸਬੰਧਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਸਰਾਸਰ ਗਲਤ ਦੱਸਿਆ।

Check Also

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਦਿੱਤੀ ਤੀਜੀ ਗਰੰਟੀ

ਕਿਹਾ : 60 ਸਾਲ ਤੋਂ ਉਪਰ ਉਮਰ ਦੇ ਹਰ ਬਜ਼ੁਰਗ ਨੂੰ ਮਿਲੇਗਾ ਮੁਫਤ ਇਲਾਜ਼ ਨਵੀਂ …