Breaking News
Home / ਕੈਨੇਡਾ / Front / ਸੰਸਦ ਦੀਆਂ ਪੌੜੀਆਂ ’ਚ ਡਿੱਗੇ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ

ਸੰਸਦ ਦੀਆਂ ਪੌੜੀਆਂ ’ਚ ਡਿੱਗੇ ਭਾਜਪਾ ਸਾਂਸਦ ਪ੍ਰਤਾਪ ਸਾਰੰਗੀ

ਸਾਰੰਗੀ ਨੇ ਰਾਹੁਲ ਗਾਂਧੀ ’ਤੇ ਧੱਕਾ ਮੁੱਕੀ ਕਰਨ ਦਾ ਲਗਾਇਆ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਬਾਲਾਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅੱਜ ਵੀਰਵਾਰ ਨੂੰ ਸੰਸਦ ਭਵਨ ਦੀਆਂ ਪੌੜੀਆਂ ’ਚ ਡਿੱਗ ਗਏ ਅਤੇ ਉਨ੍ਹਾਂ ਦੇ ਸਿਰ ’ਚ ਸੱਟ ਲੱਗ ਗਈ। ਪ੍ਰਤਾਪ ਸਾਰੰਗੀ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ’ਤੇ ਆਰੋਪ ਲਗਾਇਆ ਕਿ ਉਨ੍ਹਾਂ ਵੱਲੋਂ ਇਕ ਸੰਸਦ ਮੈਂਬਰ ਨੂੰ ਧੱਕਾ ਦਿੱਤਾ ਗਿਆ ਅਤੇ ਉਹ ਸੰਸਦ ਮੈਂਬਰ ਮੇਰੇ ਉਪਰ ਡਿੱਗ ਗਿਆ, ਜਿਸ ਕਾਰਨ ਮੇਰੇ ’ਚ ਸੱਟ ਲੱਗ ਗਈ। ਜਦੋਂ ਇਸ ਸਬੰਧੀ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਰੋਪ ਲਗਾਇਆ ਕਿ ਭਾਜਪਾ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਸੰਸਦ ’ਚ ਜਾਣ ਤੋਂ ਰੋਕਿਆ ਅਤੇ ਮੇਰੇ ਨਾਲ ਧੱਕਾ ਮੁੱਕੀ ਕੀਤੀ। ਕਾਂਗਰਸ ਪਾਰਟੀ ਨੇ ਆਰੋਪ ਲਗਾਉਂਦੇ ਕਿਹਾ ਕਿ ਭਾਜਪਾ ਮੈਂਬਰਾਂ ਵੱਲੋਂ ਪਿ੍ਰਅੰਕਾਂ ਗਾਂਧੀ ਅਤੇ ਮਲਿਕਾ ਅਰਜੁਨ ਖੜਗੇ ਨਾਲ ਵੀ ਬਦਸਲੂਕੀ ਕੀਤੀ ਗਈ।

Check Also

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …