Breaking News
Home / ਕੈਨੇਡਾ / Front / ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈ ਵਾਪਸ

ਗਿਆਨੀ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਜਥੇਦਾਰ ਦੀਆਂ ਸੇਵਾਵਾਂ ਲਈ ਵਾਪਸ


ਸ਼ੋ੍ਰਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਗਿਆ ਹੈ। ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਆਈ ਸ਼ਿਕਾਇਤ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਇਹ ਕਮੇਟੀ 15 ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਜਿਸ ਦੇ ਚਲਦਿਆਂ 15 ਦਿਨਾਂ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਵਜੋਂ ਸੇਵਾਵਾਂ ਨਿਭਾਉਣ ਤੋਂ ਰੋਕ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ’ਤੇ ਹੈਡ ਗ੍ਰੰਥੀ ਦਮਦਮਾ ਸਾਹਿਬ ਗਿਆਨੀ ਜਗਤਾਰ ਸਿੰਘ ਸੇਵਾਵਾਂ ਨਿਭਾਉਣਗੇ। ਧਿਆਨ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਗੁਰਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਿਕਾਇਤ ਕਰਕੇ ਗੰਭੀਰ ਦੋਸ਼ ਲਗਾਏ ਗਏ ਸਨ।

Check Also

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …