Breaking News
Home / ਕੈਨੇਡਾ / Front / ਪੰਜਾਬ ’ਚ ਨਵੀਂ ਖੇਤੀ ਨੀਤੀ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ

ਪੰਜਾਬ ’ਚ ਨਵੀਂ ਖੇਤੀ ਨੀਤੀ ਦਾ ਕਿਸਾਨਾਂ ਵੱਲੋਂ ਕੀਤਾ ਗਿਆ ਵਿਰੋਧ


ਕਿਹਾ : ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਨਵੀਂ ਖੇਤੀ ਨੀਤੀ ’ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕਿਸਾਨ ਜਥੇਬੰਦੀਆਂ ਅਤੇ ਖੇਤੀ ਮਾਹਿਰਾਂ ਵੱਲੋਂ ਪੰਜਾਬ ਭਵਨ ਵਿਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਕਿ ਕੇਂਦਰ ਸਰਕਾਰ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਨਵੀਂ ਖੇਤੀ ਨੀਤੀ ਦੇ ਬਹਾਨੇ ਦੁਬਾਰਾ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਇਹ ਨਵੀਂ ਖੇਤੀ ਨੀਤੀ ਪੰਜਾਬ ਵਿਚ ਲਾਗੂ ਹੁੰਦੀ ਹੈ ਤਾਂ ਪੰਜਾਬ ਦੇ ਕਿਸਾਨ ਇਸ ਦਾ ਵਿਰੋਧ ਕਰਨਗੇ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਇਸ ਮੁੱਦੇ ’ਤੇ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਨਵੀਂ ਖੇਤੀ ਨੀਤੀ ਨੂੰ ਪੰਜਾਬ ਸਰਕਾਰ ਰੱਦ ਕਰੇ। ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।

Check Also

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …