4.3 C
Toronto
Friday, November 7, 2025
spot_img
Homeਪੰਜਾਬਨਾਭਾ ਜੇਲ੍ਹ ਬਰੇਕ ਕਾਂਡ ਲਈ ਹਥਿਆਰ ਮੁਹੱਈਆ ਕਰਵਾਉਣ ਵਾਲਾ ਪੰਜਾਬ ਗੰਨ ਹਾਊਸ...

ਨਾਭਾ ਜੇਲ੍ਹ ਬਰੇਕ ਕਾਂਡ ਲਈ ਹਥਿਆਰ ਮੁਹੱਈਆ ਕਰਵਾਉਣ ਵਾਲਾ ਪੰਜਾਬ ਗੰਨ ਹਾਊਸ ਦਾ ਮਾਲਕ ਗ੍ਰਿਫਤਾਰ

ਅਦਾਲਤ ਨੇ ਕ੍ਰਿਪਾਲ ਸਿੰਘ ਨੂੰ ਤਿੰਨਾਂ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ
ਨਾਭਾ/ਬਿਊਰੋ ਨਿਊਜ਼
ਨਾਭਾ ਜੇਲ੍ਹ ਬਰੇਕ ਕਾਂਡ ਲਈ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ਾਂ ਤਹਿਤ ਮੋਗਾ ਦੇ ਪੰਜਾਬ ਗੰਨ ਹਾਊਸ ਦੇ ਮਾਲਕ ਕ੍ਰਿਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅਦਾਲਤ ਨੇ ਕ੍ਰਿਪਾਲ ਸਿੰਘ ਦਾ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ਦੇ ਦਿੱਤਾ ਹੈ। ਪੁਲਿਸ ਨੂੰ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਨਾਭਾ ਜੇਲ੍ਹ ਬਰੇਕ ਲਈ ਖਤਰਨਾਕ ਗੈਂਗਸਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਵਿੱਚ ਕ੍ਰਿਪਾਲ ਸਿੰਘ ਦਾ ਨਾਂ ਸਾਹਮਣੇ ਆਇਆ ਸੀ। ਇਹ ਖੁਲਾਸਾ ਹੁੰਦਿਆਂ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਗੰਨ ਹਾਊਸ ਮਾਲਕ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਹ ਖੁਲਾਸਾ ਪੁਲਿਸ ਦੀ ਗ੍ਰਿਫਤ ਵਿਚ ਆਏ ਗੁਰਪ੍ਰੀਤ ਸੇਖੋਂ, ਮਨਪ੍ਰੀਤ, ਕੁਲਵਿੰਦਰ ਤੇ ਰਾਜਵਿੰਦਰ ਨੇ ਪੁੱਛਗਿੱਛ ਦੌਰਾਨ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਗੈਰਕਾਨੂੰਨੀ ਹਥਿਆਰਾਂ ਦੇ ਧੰਦੇ ਬਾਰੇ ਵੀ ਕੋਈ ਸੁਰਾਗ ਮਿਲ ਸਕਦਾ ਹੈ।

RELATED ARTICLES
POPULAR POSTS