Breaking News
Home / ਪੰਜਾਬ / ਪੰਦਰਵਾੜਾ : ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਨੂੰ ਸੰਦੇਸ਼

ਪੰਦਰਵਾੜਾ : ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਨੂੰ ਸੰਦੇਸ਼

ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਅੱਠ ਪੋਹ 22 ਦਸੰਬਰ ਨੂੰ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੇ ਸ਼ਹੀਦੀ ਦਿਵਸ 13 ਪੋਹ 27 ਦਸੰਬਰ ਨੂੰ ਦੋਵੇਂ ਦਿਨ ਸਵੇਰੇ 10 ਵਜੇ 10 ਮਿੰਟ ਲਈ ਹਰੇਕ ਸਿੱਖ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰੇ। ਵੀਡੀਓ ਸੁਨੇਹੇ ਰਾਹੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਠ ਪੋਹ ਨੂੰ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸਣੇ ਪੰਜ ਪਿਆਰਿਆਂ ਵਿੱਚੋਂ ਤਿੰਨ ਪਿਆਰੇ ਸਾਹਿਬਾਨ ਅਤੇ ਹੋਰ ਸਿੰਘਾਂ ਦਾ ਸ਼ਹੀਦੀ ਦਿਵਸ ਹੈ। ਇਸੇ ਤਰ੍ਹਾਂ 13 ਪੋਹ ਨੂੰ ਮਾਤਾ ਗੁਜਰੀ ਜੀ ਅਤੇ ਦੋ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦਾ ਸ਼ਹੀਦੀ ਦਿਵਸ ਹੈ। ਉਨ੍ਹਾਂ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਦੋਵੇਂ ਸ਼ਹੀਦੀ ਦਿਵਸ ਮੌਕੇ ਹਰੇਕ ਸਿੱਖ ਚਾਹੇ ਉਹ ਉਸ ਵੇਲੇ ਕਿਸੇ ਵੀ ਥਾਂ ‘ਤੇ ਹੋਵੇ, ਸਵੇਰੇ 10 ਵਜੇ 10 ਮਿੰਟ ਲਈ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰੇ। ਇਹ ਜਾਪ ਸ਼ਹੀਦਾਂ ਦੀ ਯਾਦ ਵਿੱਚ ਕੀਤੇ ਜਾਣਗੇ ਅਤੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇੱਕ ਪੋਹ ਤੋਂ ਲੈ ਕੇ 14 ਪੋਹ ਤੱਕ ਸਿੱਖ ਕੌਮ ਵੱਲੋਂ ਸ਼ਹੀਦੀ ਪੰਦਰਵਾੜਾ ਮਨਾਇਆ ਜਾਂਦਾ ਹੈ ਅਤੇ ਇਸ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਉਨ੍ਹਾਂ ਸਮੁੱਚੀ ਸਿੱਖ ਕੌਮ ਅਤੇ ਨਾਨਕ ਨਾਮ ਲੇਵਾ ਸੰਗਤ ਨੂੰ ਆਖਿਆ ਕਿ ਇਸ ਪੰਦਰਵਾੜੇ ਦੌਰਾਨ ਸਾਦੇ ਲੰਗਰ ਲਾਏ ਜਾਣ।

 

 

Check Also

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …