ਅਦਾਲਤ ਨੇ ਕਾਂਗਰਸੀ ਆਗੂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਏ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਕੇਸ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਾਰਤ ਭੂੁਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਇਸ ਕੇਸ ਵਿਚ ਜ਼ਮਾਨਤ ਦੇ ਦਿੱਤੀ ਹੈ। ਧਿਆਨ ਰਹੇ ਕਿ ਕਾਂਗਰਸੀ ਆਗੂ ਆਸ਼ੂ ਨੂੰ ਇਕ ਅਗਸਤ ਨੂੰ ਈਡੀ ਨੇ ਉਸ ਸਮੇਂ ਗਿ੍ਰਫਤਾਰ ਕੀਤਾ ਸੀ, ਜਦੋਂ ਉਹ ਪੁੱਛਗਿੱਛ ਦੇ ਲਈ ਜਲੰਧਰ ਸਥਿਤ ਈਡੀ ਦੇ ਦਫਤਰ ਪਹੁੰਚੇ ਸਨ। ਇਸ ਤੋਂ ਬਾਅਦ ਉਹ ਉਦੋਂ ਤੋਂ ਹੀ ਜੇਲ੍ਹ ਵਿਚ ਬੰਦ ਸਨ। ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਖੁਸ਼ੀ ਦਾ ਮਾਹੌਲ ਦੇਖਿਆ ਗਿਆ ਹੈ।