Breaking News
Home / ਕੈਨੇਡਾ / Front / ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਸਨ ਚੌਟਾਲਾ

ਪੰਜ ਵਾਰ ਹਰਿਆਣਾ ਦੇ ਮੁੱਖ ਮੰਤਰੀ ਬਣੇ ਸਨ ਚੌਟਾਲਾ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ
ਚੰਡੀਗੜ੍ਹ/ਬਿਊਰੋ ਨਿਊਜ਼
ਇਨੈਲੋ ਦੇ ਮੁਖੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਧਿਆਨ ਰਹੇ ਕਿ ਓਮ ਪ੍ਰਕਾਸ਼ ਚੌਟਾਲਾ 7 ਵਾਰ ਵਿਧਾਇਕ ਰਹੇ ਤੇ 1989 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਅਤੇ 5 ਵਾਰ ਉਨ੍ਹਾਂ ਹਰਿਆਣਾ ਸੂਬੇ ਦੀ ਵਾਗਡੋਰ ਸੰਭਾਲੀ। ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ’ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਨੇ ਹਮੇਸ਼ਾ ਹੀ ਕਿਸਾਨਾਂ ਅਤੇ ਗਰੀਬਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਓਮ ਪ੍ਰਕਾਸ਼ ਚੌਟਾਲਾ ਦੇ ਜਾਣ ਨਾਲ ਸਾਡੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

Check Also

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …