-1 C
Toronto
Thursday, December 25, 2025
spot_img
HomeਕੈਨੇਡਾFrontਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ...

ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ

ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ ਅਤੇ 41 ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਾਂ ਪਾਉਣ ਛੋਟੀਆਂ ਮੋਟੀਆਂ ਝੜਪਾਂ ਤੋਂ ਬਾਅਦ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ। ਠੰਡ ਦੇ ਬਾਵਜੂਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਉੱਤੇ ਪਹੁੰਚ ਕੇ ਵੋਟਾਂ ਪਾਈਆਂ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਲਈ ਅੱਜ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮੀਂ4 ਵਜੇ ਤੱਕ ਵੋਟਾਂ ਪਾਈਆਂ ਗਈਆਂ। ਇਨ੍ਹਾਂ ਚੋਣਾਂ ਲਈ 3,300 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਸ਼ਾਮ ਤੱਕ ਹੋ ਜਾਣਾ ਹੈ। ਵੋਟਿੰਗ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਹ ਚੋਣਾਂ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਕਿਉਂਕਿ ਇਹ ਸ਼ਹਿਰੀ ਵੋਟਰਾਂ ਵਿੱਚ ਸੱਤਾਧਾਰੀ ਪਾਰਟੀ ਦੀ ਲੋਕਪਿ੍ਰਅਤਾ ਨੂੰ ਪ੍ਰਗਟ ਕਰਨਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ ਅਤੇ ਚੋਣ ਪ੍ਰਚਾਰ ਕੀਤਾ। ‘ਆਪ’ ਦੀ ਪੰਜਾਬ ਇਕਾਈ ਦੇ ਮੁਖੀ ਵਜੋਂ ਨਿਯੁਕਤ ਕੀਤੇ ਜਾਣ ਤੋਂ ਬਾਅਦ ਅਮਨ ਅਰੋੜਾ ਲਈ ਵੀ ਇਹ ਪਹਿਲੀ ਪ੍ਰੀਖਿਆ ਹੈ।

RELATED ARTICLES
POPULAR POSTS