20 ਹਜ਼ਾਰ ਕਰੋੜ ਦੇ ਘੁਟਾਲੇ ਮਾਮਲੇ ’ਚ ਅਦਾਲਤ ਨੇ ਦਿੱਤੀ ਜ਼ਮਾਨਤ
ਲੁਧਿਆਣਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਾਨਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ’ਤੇ ਉਹ ਨਾਭਾ ਦੀ ਸਖਤ ਸੁਰੱਖਿਆ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗਿ੍ਰਫਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਹੁਣ ਤੱਕ ਉਹ ਜੇਲ੍ਹ ਵਿੱਚ ਨਜ਼ਰਬੰਦ ਸਨ। ਨਾਭਾ ਜੇਲ੍ਹ ’ਚੋਂ ਰਿਹਾਅ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, 20 ਹਜ਼ਾਰ ਕਰੋੜ ਦੇ ਘੁਟਾਲੇ ਮਾਮਲੇ ’ਚ ਅਦਾਲਤ ਨੇ ਦਿੱਤੀ ਜ਼ਮਾਨਤਨਾਭਾ ਜੇਲ੍ਹ ’ਚੋਂ ਰਿਹਾਅ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, 20 ਹਜ਼ਾਰ ਕਰੋੜ ਦੇ ਘੁਟਾਲੇ ਮਾਮਲੇ ’ਚ ਅਦਾਲਤ ਨੇ ਦਿੱਤੀ ਜ਼ਮਾਨਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਪਰ 20 ਹਜਾਰ ਕਰੋੜ ਦੇ ਘੁਟਾਲੇ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਰੱਦ ਕਰਕੇ ਜ਼ਮਾਨਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਤਕਰੀਬਨ 10 ਅਗਸਤ ਤੋਂ ਨਾਭਾ ਦੀ ਜ਼ਿਲ੍ਹਾ ਜੇਲ ’ਚ ਨਜ਼ਰਬੰਦ ਸਨ। ਨਾਭਾ ਦੀ ਜਲ੍ਹਿਾ ਜੇਲ੍ਹ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਨਜ਼ਰਬੰਦ ਹਨ। ਗੱਲਬਾਤ ਦੌਰਾਨ ਸਾਬਕਾ ਮੰਤਰੀ ਆਸ਼ੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਰੱਬ ਦਾ ਸ਼ੁਕਰਾਨਾ ਕੀਤਾ ਜਾਵੇਗਾ। ਉਸ ਮਗਰੋਂ ਪਾਰਟੀ ਲਈ ਕੰਮ ਕੀਤਾ ਜਾਵੇਗਾ।
Check Also
ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …