Breaking News
Home / ਕੈਨੇਡਾ / Front / ਪੀਐਮ ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਪੀਐਮ ਮੋਦੀ ਨੇ 71 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕਿਹਾ : ਮੈਂ ਦੇਸ਼ ਦੇ ਸਾਰੇ ਕਿਸਾਨਾਂ ਨੂੰ ਵੀ ਕਰਦਾ ਹਾਂ ਸਲਾਮ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਭਾਰਤ ਦੀਆਂ 45 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲੇ ਵਿਚ 71 ਹਜ਼ਾਰ ਨੌਜਵਾਨਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਨਿਯੁਕਤੀ ਪੱਤਰ ਵੰਡੇ। ਧਿਆਨ ਰਹੇ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਪੀਐਮ ਮੋਦੀ ਦੇ ਤੀਜੇ ਕਾਰਜਕਾਲ ਦਾ ਇਹ ਦੂਜਾ ਰੋਜ਼ਗਾਰ ਮੇਲਾ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਸੰਸਥਾਵਾਂ ਵਿਚ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਇਕ ਮੁਹਿੰਮ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੁਆਰਾ ਕਰੀਬ 10 ਲੱਖ ਨੌਜਵਾਨਾਂ ਨੂੰ ਪੱਕੀ ਨੌਕਰੀ ਦਿੱਤੀ ਗਈ ਹੈ। ਇਸੇ ਦੌਰਾਨ ਉਨ੍ਹਾਂ ਅੱਗੇ ਕਿਹਾ ਕਿ ਅੱਜ ਚੌਧਰੀ ਚਰਨ ਸਿੰਘ ਜੀ ਦਾ ਜਨਮ ਦਿਨ ਵੀ ਹੈ। ਮੈਂ ਉਨ੍ਹਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਦਿਨ ਨੂੰ ਕਿਸਾਨ ਦਿਵਸ ਵਜੋਂ ਮਨਾਉਂਦੇ ਹਾਂ। ਇਸ ਮੌਕੇ ਮੈਂ ਦੇਸ਼ ਦੇ ਸਾਰੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।

Check Also

ਚੈਂਪੀਅਨਜ਼ ਟਰਾਫੀ ਲਈ ਭਾਰਤ ਤੇ ਪਾਕਿਸਤਾਨ ਵਿਚਾਲੇ ਕਿ੍ਰਕਟ ਮੈਚ 23 ਫਰਵਰੀ ਨੂੰ ਹੋਵੇਗਾ

ਆਈ.ਸੀ.ਸੀ. ਨੇ ਨਿਊਟਰਲ ਵੈਨਯੂ ਦੁਬਈ ਚੁਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੈਂਪੀਅਨਜ਼ ਟਰਾਫੀ ਵਿਚ ਭਾਰਤ ਅਤੇ ਪਾਕਿਸਤਾਨ …