Breaking News
Home / ਕੈਨੇਡਾ / Front / ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ


ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਉਚ ਪੱਧਰੀ ਜਾਂਚ ਦੀ ਕੀਤੀ ਮੰਗ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਆਪਣੇ ਪਤੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਾਂਚ ਉਚ ਪੱਧਰੀ ਕਮੇਟੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸੁਖਬੀਰ ਬਾਦਲ ਦੀ ਜਾਨ ਬਚਾਉਣ ਵਾਲੇ ਏਐਸਆਈ ਜਸਬੀਰ ਸਿੰਘ ਅਤੇ ਏਐਸਆਈ ਹੀਰਾ ਸਿੰਘ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਮੰਗ ਵੀ ਕੀਤੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ਵੀ ਏਐਆਈ ਜਸਬੀਰ ਸਿੰਘ ਅਤੇ ਹੀਰਾ ਸਿੰਘ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਤ ਕਰਨ ਦੀ ਮੰਗ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਲੰਘੀ 4 ਦਸੰਬਰ ਨੂੰ ਜਦੋਂ ਸੁਖਬੀਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਵਜੋਂ ਆਪਣੀ ਸੇਵਾ ਨਿਭਾਅ ਰਹੇ ਸਨ ਤਾਂ ਉਨ੍ਹਾਂ ਹਮਲਾ ਹੋਇਆ ਸੀ ਅਤੇ ਉਨ੍ਹਾਂ ਦੀ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਗੇ ਆ ਕੇ ਉਨ੍ਹਾਂ ਦੀ ਜਾਨ ਬਚਾਈ ਗਈ ਸੀ।

Check Also

ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਨੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਬਣਾਈ ਦੂਰੀ

ਮੋਰਚੇ ਵੱਲੋਂ ਜਨਵਰੀ ਦੇ ਪਹਿਲੇ ਰਾਸ਼ਟਰਪਤੀ ਜਾਂ ਖੇਤੀ ਮੰਤਰੀ ਨਾਲ ਕੀਤੀ ਜਾਵੇਗੀ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ …