ਮੋਰਚੇ ਵੱਲੋਂ ਜਨਵਰੀ ਦੇ ਪਹਿਲੇ ਰਾਸ਼ਟਰਪਤੀ ਜਾਂ ਖੇਤੀ ਮੰਤਰੀ ਨਾਲ ਕੀਤੀ ਜਾਵੇਗੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਫਿਲਹਾਲ ਸ਼ਾਮਲ ਨਹੀਂ ਹੋਵੇਗਾ। ਕਿਸਾਨ ਆਗੂਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਵੱਲੋਂ ਏਕੇ ਲਈ ਲਗਾਤਾਰ ਯਤਨ ਜਾਰੀ ਹਨ। ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਅਸੀਂ ਜਨਵਰੀ ਦੇ ਪਹਿਲੇ ਹਫ਼ਤੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਜਾਂ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਾਂਗੇ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੀ ਸਖਤ ਸ਼ਬਦਾਂ ’ਚ ਨਿੰਦਾ ਵੀ ਕੀਤੀ। ਉਧਰ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ ਹੈ ਅਤੇ ਉਨ੍ਹਾਂ ਅੱਜ ਸਮੂਹ ਦੇਸ਼ ਦੇ ਕਿਸਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ।
Check Also
ਉਲੰਪਿਕ ਮੈਡਲ ਜੇਤੂ ਮਨੂ ਭਾਕਰ ਨੂੰ ਮਿਲ ਸਕਦਾ ਹੈ ਖੇਡ ਰਤਨ
ਖੇਡ ਮੰਤਰਾਲਾ ਮਨੂੰ ਭਾਕਰ ਨੂੰ ਨੌਮੀਨੇਟ ਕਰਨ ਦੀ ਤਿਆਰ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ …