42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ
ਅਸਤਾਨਾ/ਬਿਊਰੋ ਨਿਊਜ਼ : ਕਜ਼ਾਕਿਸਤਾਨ ਦੇ ਅਕਤਾਉ ਵਿਚ ਅੱਜ ਸਵੇਰੇ ਇਕ ਯਾਤਰੀ ਹਵਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸਾਗ੍ਰਸਤ ਜਹਾਜ਼ ਵਿਚ 62 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ ਜਿਨ੍ਹਾਂ ਵਿਚੋਂ 42 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਜਦਕਿ 25 ਵਿਅਕਤੀਆਂ ਨੂੰ ਬਚਾਅ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਜਹਾਜ਼ ਅਜ਼ਰਬੈਜਾਨ ਤੋਂ ਰੂਸ ਦੇ ਚੇਚਨੀਆ ਸੂਬੇ ਦੀ ਰਾਜਧਾਨੀ ਗਰੋਜ਼ਨੀ ਜਾ ਰਿਹਾ ਸੀ। ਪਰ ਉਸ ਨੂੰ ਕਜ਼ਾਖ ਸ਼ਹਿਰ ਅਕਤਾਊ ਤੋਂ ਲਗਭਗ 3 ਕਿਲੋਮੀਟਰ ਦੂਰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਾਣਕਾਰੀ ਅਨੁਸਾਰ ਸੰਘਣੀ ਧੁੰਦ ਕਾਰਨ ਫਲਾਈਟ ਦਾ ਰੂਟ ਬਦਲਿਆ ਗਿਆ ਸੀ। ਜਹਾਜ਼ ਨੇ ਕਰੈਸ਼ ਹੋਣ ਤੋਂ ਪਹਿਲਾਂ ਹਵਾਈ ਅੱਡੇ ਦੇ ਕਈ ਚੱਕਰ ਲਗਾਏ ਅਤੇ ਪਾਇਲਟ ਨੇ ਐਮਰਜੈਂਸੀ ਲੈਂਡਿੰਗ ਦੀ ਆਗਿਆ ਵੀ ਮੰਗੀ ਸੀ। ਹਾਲਾਂਕਿ ਪਾਇਲਟ ਨੂੰ ਬਾਅਦ ਵਿਚ ਜਹਾਜ਼ ਨੂੰ ਹਵਾਈ ਅੱਡੇ ਦੇ ਨੇੜੇ ਬੀਚ ’ਤੇ ਐਮਰਜੈਂਸੀ ਲੈਂਡਿੰਗ ਕਰਨ ਲਈ ਮਜਬੂਰ ਹੋਣਾ ਪਿਆ। ਹਾਦਸਾਗ੍ਰਸਤ ਹੋਇਆ ਜਹਾਜ਼ ਅਜਰਬੈਜਾਨ ਏਅਰਲਾਈਨਜ਼ ਦਾ ਐਮਬਰੇਅਰ 1990 ਮਾਡਲ ਸੀ।
Check Also
ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ
ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਐਮਪੀ ਗੁਰਜੀਤ ਸਿੰਘ ਔਜਲਾ ਸੰਗਰੂਰ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਨੂੰ …