ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਬੋਲੇ ਸਨ ਅਪਸ਼ਬਦ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਬਾਗੀ ਆਗੂ ਬੀਬੀ ਜਗੀਰ ਕੌਰ ਨੂੰ ਲੰਘੇ ਦਿਨੀਂ ਅਪਸ਼ਬਦ ਬੋਲੇ ਸਨ। ਜਿਸ ਦੇ ਚਲਦਿਆਂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ ਗਈ ਸੀ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਐਡਵੋਕੇਟ ਧਾਮੀ ਪੰਜ ਪਿਆਰਿਆਂ ਅੱਗੇ ਪੇਸ਼ ਹੋਏ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਜੋੜਾ ਘਰ ਵਿਖੇ ਅਤੇ ਜੂਠੇ ਬਰਤਨ ਸਾਫ ਕਰਨ ਦੀ ਸਜ਼ਾ ਲਗਾਈ ਗਈ ਅਤੇ ਧਾਮੀ ਨੇ ਸਜ਼ਾ ਪੂਰੀ ਕਰਨ ਤੋਂ ਬਾਅਦ ਅਰਦਾਸ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਕੋਲੋਂ ਮੁਆਫ਼ੀ ਮੰਗ ਲਈ ਸੀ। ਜਦਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵੀ ਐਡਵੋਕੇਟ ਧਾਮੀ ਨੂੰ ਇਸ ਮਾਮਲੇ ’ਚ ਸੰਮਨ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਐਡਵੋਕੇਟ ਧਾਮੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਸਾਹਮਣੇ ਪੇਸ਼ ਹੋਏ ਸਨ ਅਤੇ ਉਨ੍ਹਾਂ ਕੋਲੋਂ ਲਿਖਤੀ ਮੁਆਫ਼ੀ ਮੰਗੀ ਲਈ ਸੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …