Breaking News
Home / ਕੈਨੇਡਾ / Front / ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ

ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਪਹੁੰਚੇ ਐਮਪੀ ਗੁਰਜੀਤ ਸਿੰਘ ਔਜਲਾ
ਸੰਗਰੂਰ/ਬਿਊਰੋ ਨਿਊਜ਼
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ ਰਹੀ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੱਲੇਵਾਲ ਨੂੰ ਮਿਲਣ ਤਾਂ ਜਾ ਰਹੇ ਹਨ, ਪਰ ਮਸਲੇ ਦਾ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ। ਇਸਦੇ ਚੱਲਦਿਆਂ ਅੰਮਿ੍ਰਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ। ਔਜਲਾ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸੰਬੰਧੀ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲੇ ਰੱਵਈਏ ਦੀ ਸਖਤ ਅਲੋਚਨਾ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਉਣ ਦੀ ਅਪੀਲ ਵੀ ਕੀਤੀ ਹੈ।

Check Also

ਹਿਮਾਚਲ ’ਚ ਬਰਫਬਾਰੀ ਕਾਰਨ ਕਈ ਸੜਕਾਂ ਬੰਦ

ਬਰਫਬਾਰੀ ਕਾਰਨ ਸੜਕਾਂ ’ਤੇ ਗੱਡੀਆਂ ਦੀਆਂ ਲੱਗੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ …