18.3 C
Toronto
Friday, September 18, 2026
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਕੀਤੀ ਭੇਂਟ
ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਕੀਤਾ ਨਮਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ’ਤੇ ਪਾਈ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਛੋਟੀ ਉਮਰ ਵਿੱਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦਿ੍ਰੜ ਰਹੇ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ‘‘ਵੀਰ ਬਾਲ ਦਿਵਸ’’ ਮੌਕੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹਾਂ। ਉਨ੍ਹਾਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦਿਆਂ ਨਮਨ ਕੀਤਾ।

RELATED ARTICLES
POPULAR POSTS