Breaking News
Home / ਕੈਨੇਡਾ / Front / ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਵੀਰ ਬਾਲ ਦਿਵਸ’ ਨਾਂ ’ਤੇ ਮੁੜ ਪ੍ਰਗਟਾਇਆ ਇਤਰਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਵੀਰ ਬਾਲ ਦਿਵਸ’ ਨਾਂ ’ਤੇ ਮੁੜ ਪ੍ਰਗਟਾਇਆ ਇਤਰਾਜ਼


ਕਿਹਾ : ਭਾਰਤ ਸਰਕਾਰ ਇਸ ਦਿਵਸ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਵੇ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਫਿਰ ਤੋਂ ਭਾਰਤ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ ‘ਵੀਰ ਬਾਲ ਦਿਵਸ’ ਦਾ ਨਾਮ ਦਿੱਤਾ ਗਿਆ ਹੈ, ਉਸ ’ਤੇ ਮੁੜ ਤੋਂ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਇਸ ਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਪ੍ਰਵਾਨ ਨਹੀਂ ਕੀਤਾ ਹੈ ਅਤੇ ਇਸ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਜਾਰੀ ਕੀਤੀ ਪੋਸਟ ’ਚ ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਿੱਖ ਸਿਧਾਂਤਾਂ ਅਨੁਸਾਰ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਲਾਸਾਨੀ ਸ਼ਹਾਦਤਾਂ ਲਈ ਬਾਬਾ ਸ਼ਬਦ ਨਾਲ ਸਤਿਕਾਰਿਆ ਜਾਂਦਾ ਹੈ ਨਾ ਕਿ ਬਾਲ ਸ਼ਬਦ ਵਜੋਂ। ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਅਦਾਰਿਆਂ ਨੂੰ ਸਿੱਖ ਸਿਧਾਂਤਾਂ ਬਾਰੇ ਜਾਗਰੂਕ ਕਰਨ।

Check Also

30 ਦਸੰਬਰ ਨੂੰ ਪੰਜਾਬ ’ਚ ਬੱਸਾਂ ਅਤੇ ਟਰੇਨਾਂ ਵੀ ਰਹਿਣਗੀਆਂ ਬੰਦ

ਖਨੌਰੀ ਬਾਰਡਰ ’ਤੇ ਪੰਜਾਬ ਬੰਦ ਨੂੰ ਲੈ ਕੇ ਬਣਾਈ ਗਈ ਰਣਨੀਤੀ ਖਨੌਰੀ/ਬਿਊਰੋ ਨਿਊਜ਼ : ਕਿਸਾਨ …