
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਨਆਰਆਈਜ਼ ਪੰਜਾਬੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਹੁਣ ਆਨਲਾਈਨ ਕਰੇਗੀ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਸਹੂਲਤ ਦੀ ਸ਼ੁਰੂਆਤ ਦਸਬੰਰ ਮਹੀਨੇ ਤੋਂ ਹੋ ਚੁੱਕੀ ਹੈ। ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਨੂੰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰਾਂ ਦੀ ਅਗਵਾਈ ’ਚ ਸ਼ਿਕਾਇਤਾਂ ਦਾ ਨਿਪਟਾਰਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਕੀਤਾ ਜਾਵੇ।

