Breaking News
Home / ਕੈਨੇਡਾ / Front / 30 ਦਸੰਬਰ ਨੂੰ ਪੰਜਾਬ ’ਚ ਬੱਸਾਂ ਅਤੇ ਟਰੇਨਾਂ ਵੀ ਰਹਿਣਗੀਆਂ ਬੰਦ

30 ਦਸੰਬਰ ਨੂੰ ਪੰਜਾਬ ’ਚ ਬੱਸਾਂ ਅਤੇ ਟਰੇਨਾਂ ਵੀ ਰਹਿਣਗੀਆਂ ਬੰਦ


ਖਨੌਰੀ ਬਾਰਡਰ ’ਤੇ ਪੰਜਾਬ ਬੰਦ ਨੂੰ ਲੈ ਕੇ ਬਣਾਈ ਗਈ ਰਣਨੀਤੀ
ਖਨੌਰੀ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਨੇ ਅੱਜ ਵੀਰਵਾਰ ਨੂੰ ਖਨੌਰੀ ਬਾਰਡਰ ’ਤੇ ਮੀਟਿੰਗ ਕਰਕੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸਾਰਿਆਂ ਵੱਲੋਂ ਸਰਬਸੰਮਤੀ ਨਾਲ ਤਹਿਤ ਕੀਤਾ ਗਿਆ ਹੈ ਕਿ 30 ਦਸੰਬਰ ਨੂੰ ਬੰਦ ਦੌਰਾਨ ਸਾਰੀਆਂ ਟਰੇਨਾਂ, ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਸਮੇਤ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵੀ ਬੰਦ ਰਹਿਣਗੀਆਂ। ਖਨੌਰੀ ਬਾਰਡਰ ’ਤੇ ਅੱਜ ਹੋਈ ਮੀਟਿੰਗ ਵਿਚ ਸਿੱਖਿਆ ਕਰਮਚਾਰੀਆਂ, ਟਰਾਂਸਪੋਰਟ ਵਿਭਾਗ, ਬਿਜਲੀ ਕਰਮਚਾਰੀ, ਆਸ਼ਾ ਵਰਕਰ, ਸਾਬਕਾ ਫੌਜੀ, ਪ੍ਰੋਫੈਸਰ, ਪੱਤਰਕਾਰ ਅਤੇ ਵਪਾਰ ਮੰਡਲ ਦੇ ਮੈਂਬਰ ਵੀ ਮੌਜੂਦ ਸਨ। ਭਲਕੇ ਸ਼ੁੱਕਰਵਾਰ ਨੂੰ 3 ਵਜੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਬੰਦ ਨੂੰ ਲੈ ਕੇ ਮੀਟਿੰਗ ਕੀਤੀਆਂ ਜਾਣਗੀਆਂ ਅਤੇ ਸਾਰੇ ਟੋਲ ਪਲਾਜ਼ਿਆਂ ’ਤੇ ਬੰਦ ਸਬੰਧੀ ਬੈਨਰ ਲਗਾਏ ਜਾਣਗੇ। ਉਧਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਨੂੰ 31 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਗੱਲਬਾਤ ਵੀ ਨਹੀਂ ਕਰ ਪਾ ਰਹੇ ਸਿਰਫ ਇਸ਼ਾਰਿਆਂ ਰਾਹੀਂ ਹੀ ਸੰਵਾਦ ਕਰ ਰਹੇ ਹਨ।

Check Also

ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ

ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ …