Breaking News
Home / ਹਫ਼ਤਾਵਾਰੀ ਫੇਰੀ / ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿਚ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਬੇਹੋਸ਼ ਹੋਣ ਤੋਂ ਬਾਅਦ ਵੀਰਵਾਰ ਸ਼ਾਮ 8:06 ਵਜੇ ਦਿੱਲੀ ਦੇ ਏਮਸ ਦੇ ਐਮਰਜੈਂਸੀ ਵਾਰਡ ਵਿਚ ਭਰਤੀ ਕਰਵਾਇਆ ਗਿਆ ਸੀ। ਡਾ. ਮਨਮੋਹਨ ਸਿੰਘ ਨੇ ਰਾਤ 9:51 ਵਜੇ ਆਖਰੀ ਸਾਹ ਲਿਆ। ਡਾ. ਮਨਮੋਹਨ ਸਿੰਘ ਦੋ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਉਹ ਲੰਬੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਸਿਹਤ ਸਬੰਧੀ ਕਾਰਨਾਂ ਕਰਕੇ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਚੁੱਕਾ ਸੀ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Check Also

ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ

ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …