ਟੋਰਾਂਟੋ : ਕੈਨੇਡਾ ਵਿਚ ਸਿੱਖਾਂ ਅਤੇ ਹਿੰਦੂਆਂ ਵਿਚਕਾਰ ਵਧ ਰਹੇ ਤਣਾਅ ਨੂੰ ਖਤਮ ਕਰਨ ਦੇ ਲਈ ਸਿੱਖ ਅਤੇ ਹਿੰਦੂ ਸੰਗਠਨਾਂ ਦੀ ਪਹਿਲ ਸ਼ੁਰੂ ਹੋ ਗਈ ਹੈ। ਗੁਰਦੁਆਰਾ ਸਾਹਿਬ ਅਤੇ ਮੰਦਿਰਾਂ ਦੇ ਮੁਖੀਆਂ ਅਤੇ ਅਹੁਦੇਦਾਰਾਂ ਨੇ ਬੈਠਕ ਕੀਤੀ ਅਤੇ ਕਿਹਾ ਕਿ ਇਸਦਾ ਉਦੇਸ਼ ਪੈਦਾ ਹੋ ਰਹੇ ਤਣਾਅ ਨੂੰ ਘੱਟ ਕਰਨਾ ਹੈ ਅਤੇ ਇਕੱਠੇ ਮਿਲ ਕੇ ਚੱਲਣਾ ਹੈ। ਇਸ ਤੋਂ ਇਲਾਵਾ ਕਿਸੇ ਵੀ ਧਾਰਮਿਕ ਸਥਾਨ ਦੇ ਬਾਹਰ ਪ੍ਰਦਰਸ਼ਨਾਂ ਨੂੰ ਰੋਕਿਆ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਯੂਨਾਈਟਿਡ ਸਿੱਖ ਐਂਡ ਹਿੰਦੂ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਦੇ ਗਠਨ ਸਬੰਧੀ ਐਲਾਨ ਕਰਦੇ ਹੋਏ ਕਸ਼ਮੀਰ ਸਿੰਘ ਧਾਲੀਵਾਲ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ।