ਡੱਲੇਵਾਲ ਦੀ ਸਿਹਤ ਹੋਈ ਹੋਰ ਨਾਜ਼ੁਕ
ਸੰਗਰੂਰ/ਬਿਊਰੋ ਨਿਊਜ਼
ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਹੁਣ ਬਹੁਤ ਜ਼ਿਆਦਾ ਚਿੰਤਾਜਨਕ ਹੋ ਰਹੀ ਹੈ ਅਤੇ ਉਨ੍ਹਾਂ ਨੇ ਪਾਣੀ ਪੀਣਾ ਤੱਕ ਵੀ ਛੱਡ ਦਿੱਤਾ ਹੈ। ਇਸ ਤੋਂ ਬਾਅਦ ਵੀ ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਮੋਰਚੇ ’ਤੇ ਡਟੇ ਰਹਿਣ ਦਾ ਫੈਸਲਾ ਕੀਤਾ ਹੈ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਚਿੰਤਤ ਨਜ਼ਰ ਆ ਰਹੇ ਹਨ। ਧਿਆਨ ਰਹੇ ਕਿ ਪੰਜਾਬ ਦੇ ਮੰਤਰੀ ਅਤੇ ਹੋਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੱਲੇਵਾਲ ਨੂੰ ਮਿਲਣ ਤਾਂ ਜਾ ਰਹੇ ਹਨ, ਪਰ ਮਸਲੇ ਦਾ ਹੱਲ ਨਿਕਲਦਾ ਦਿਖਾਈ ਨਹੀਂ ਦੇ ਰਿਹਾ। ਉਧਰ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਵੀ ਸੱਦਾ ਦਿੱਤਾ ਹੋਇਆ ਹੈ।