
ਅੰਮਿ੍ਰਤਸਰ ’ਚ ਕੀਤੀ ਸੀ ਪੜ੍ਹਾਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਰਹੇ ਪ੍ਰੋਫੈਸਰ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ ਦਿਹਾਂਤ ਹੋ ਗਿਆ ਹੈ, ਉਨ੍ਹਾਂ ਦਾ ਪੰਜਾਬ ਨਾਲ ਬਹੁਤ ਡੂੰਘਾ ਰਿਸ਼ਤਾ ਸੀ। ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਜਿੱਥੇ ਦੇਸ਼ ਭਰ ਵਿਚ ਸੋਗ ਮਨਾਇਆ ਜਾ ਰਿਹਾ ਹੈ, ਉਥੇ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਸੋਗ ਦੀ ਲਹਿਰ ਹੈ। ਡਾ. ਮਨਮੋਹਨ ਸਿੰਘ ਦਾ ਪਰਿਵਾਰ ਬਟਵਾਰੇ ਦੇ ਸਮੇਂ ਪਾਕਿਸਤਾਨ ਤੋਂ ਭਾਰਤ ਆਇਆ ਸੀ। ਉਨ੍ਹਾਂ ਨੇ ਅੰਮਿ੍ਰਤਸਰ ’ਚ ਆਪਣੀ ਸ਼ੁਰੂਆਤੀ ਪੜ੍ਹਾਈ ਕੀਤੀ। ਉਨ੍ਹਾਂ ਨੇ ਚੰਡੀਗੜ੍ਹ ’ਚ ਸਥਿਤ ਪੰਜਾਬ ਯੂਨੀਵਰਸਿਟੀ ਵਿਚ ਪੋ੍ਰਫੈਸਰ ਵਜੋਂ ਸੇਵਾਵਾਂ ਵੀ ਨਿਭਾਈਆਂ ਸਨ। ਡਾ. ਮਨਮੋਹਨ ਸਿੰਘ 1957 ਤੋਂ ਲੈ ਕੇ 1965 ਤੱਕ ਪੰਜਾਬ ਯੂਨੀਵਰਸਿਟੀ ਵਿਚ ਪ੍ਰੋਫੈਸਰ ਦੇ ਅਹੁਦੇ ’ਤੇ ਰਹੇ। ਧਿਆਨ ਰਹੇ ਕਿ ਨਿਊ ਚੰਡੀਗੜ੍ਹ ਦੇ ਪਹਿਲੇ ਸਰਕਾਰੀ ਪ੍ਰੋਜੈਕਟ ਭਾਭਾ ਕੈਂਸਰ ਹਸਪਤਾਲ ਦਾ ਨੀਂਹ ਪੱਥਰ ਵੀ ਡਾ. ਮਨਮੋਹਨ ਸਿੰਘ ਹੋਰਾਂ ਨੇ ਹੀ ਰੱਖਿਆ ਸੀ।