Breaking News
Home / ਕੈਨੇਡਾ / Front / ਮਾਨਯੋਗ ਜੱਜ ਭਲਕੇ ਡੱਲੇਵਾਲ ਨਾਲ ਕਰਨਗੇ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲ

ਮਾਨਯੋਗ ਜੱਜ ਭਲਕੇ ਡੱਲੇਵਾਲ ਨਾਲ ਕਰਨਗੇ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲ

ਸੁਪਰੀਮ ਕੋਰਟ ਦਾ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ ਡੱਲੇਵਾਲ ਨੂੰ ਦਿੱਤੀ ਜਾ ਰਹੀ ਮੈਡੀਕਲ ਮੱਦਦ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਡੱਲੇਵਾਲ ਨੂੰ ਦਿੱਤੀ ਜਾ ਰਹੀ ਮੈਡੀਕਲ ਮੱਦਦ ਸਬੰਧੀ ਪੰਜਾਬ ਸਰਕਾਰ ਭਲਕੇ ਰਿਪੋਰਟ ਵੀ ਪੇਸ਼ ਕਰੇ। ਮਾਨਯੋਗ ਜਸਟਿਸ ਸੂਰਿਆਕਾਂਤ ਨੇ ਇਹ ਵੀ ਕਿਹਾ ਕਿ ਅਸੀਂ ਕੱਲ ਸ਼ਨੀਵਾਰ ਨੂੰ ਸੁਣਵਾਈ ਦੌਰਾਨ ਜਗਜੀਤ ਸਿੰਘ ਡੱਲੇਵਾਲ ਨਾਲ ਵੀ ਵੀਡੀਓ ਕਾਨਫਰਸਿੰਗ ਜ਼ਰੀਏ ਗੱਲ ਕਰਾਂਗੇ ਅਤੇ ਉਸ ਤੋਂ ਬਾਅਦ ਹੀ ਕੋਈ ਨਿਰਦੇਸ਼ ਜਾਰੀ ਕਰਾਂਗੇ।  ਅਦਾਲਤ ਨੇ ਕਿਹਾ ਕਿ ਸਭ ਤੋਂ ਵੱਡੀ ਪਹਿਲ ਕਿਸਾਨ ਆਗੂ ਡੱਲੇਵਾਲ ਦੀ ਜ਼ਿੰਦਗੀ ਨੂੰ ਬਚਾਉਣਾ ਹੈ। ਅਦਾਲਤ ਨੇ ਕਿਹਾ ਕਿ ਜੇ ਕਿਸੇ ਦੀ ਵੀ ਜ਼ਿੰਦਗੀ ਦਾਅ ’ਤੇ ਹੈ ਤਾਂ ਇਸ ਨੂੰ ਸੀਰੀਅਸਲੀ ਲੈਣਾ ਚਾਹੀਦਾ ਹੈ।

Check Also

ਹਿਮਾਚਲ, ਜੰਮੂ ਕਸ਼ਮੀਰ ਤੇ ਉਤਰਾਖੰਡ ’ਚ ਲਗਾਤਾਰ ਬਰਫਬਾਰੀ

ਜੰਮੂ ’ਚ ਤਲਾਬ ਜੰਮਿਆ ਅਤੇ ਪੰਜਾਬ ’ਚ ਵੀ ਠੰਡ ਹੋਰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼, …